ਹਰਿਆਣਾ ‘ਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ; ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ

0
29

ਮੌਸਮ ਵਿਭਾਗ ਨੇ ਹਰਿਆਣਾ ਵਿੱਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ (9 ਜੂਨ) ਤੋਂ ਸੂਬੇ ਵਿੱਚ ਲੁ ਦੀ ਲਹਿਰ ਜਾਰੀ ਰਹੇਗੀ। ਮੌਸਮ ਵਿਭਾਗ ਨੇ ਦਿਨ ਅਤੇ ਰਾਤ ਦੋਵਾਂ ਸਮੇਂ ਗਰਮੀ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵਲੋਂ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ ਅਤੇ ਰੋਹਤਕ ਵਿੱਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਿਵਾਨੀ, ਕੈਥਲ, ਕੁਰੂਕਸ਼ੇਤਰ, ਅੰਬਾਲਾ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ ਅਤੇ ਪਲਵਲ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ 11 ਜੂਨ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਰਾਜਸਥਾਨ ਦੇ ਨਾਲ ਲੱਗਦੇ ਹਰਿਆਣਾ ਦੇ ਦੱਖਣ-ਪੱਛਮੀ ਖੇਤਰਾਂ ਵਿੱਚ 2 ਦਿਨਾਂ ਤੱਕ ਰੇਗਿਸਤਾਨੀ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਇਸ ਦੇ ਨਾਲ ਹੀ ਭਲਕੇ 10 ਜੂਨ ਨੂੰ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ ਅਤੇ ਰੋਹਤਕ ਵਿੱਚ ਲੂ ਦਾ ਆਰੇਂਜ ਅਲਰਟ ਰਹੇਗਾ। ਕੈਥਲ, ਕੁਰੂਕਸ਼ੇਤਰ, ਅੰਬਾਲਾ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਨਾਰਨੌਲ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਫਰੀਦਾਬਾਦ, ਪਲਵਲ, ਪਾਣੀਪਤ ਅਤੇ ਸੋਨੀਪਤ ਵਿੱਚ ਯੈਲੋ ਅਲਰਟ ਰਹੇਗਾ।

LEAVE A REPLY

Please enter your comment!
Please enter your name here