ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਅਤੇ ਮੱਧ ਭਾਰਤ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ। ਅਸਮਾਨ ‘ਚੋ ਅੱਗ ਵਰ੍ਹ ਰਹੀ ਹੈ ਅਤੇ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ ਪਾਰਾ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਗੰਭੀਰ ਗਰਮੀ ਦੇ ਸੰਬੰਧ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਨੇ ਟਵੀਟ ਕੀਤਾ ਕਿ 14 ਜੂਨ ਤੋਂ ਉੱਤਰ-ਪੱਛਮੀ ਭਾਰਤ ਵਿੱਚ ਹੀਟਵੇਵ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ-ਪੱਛਮ ਅਤੇ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਦੀ ਹੌਲੀ-ਹੌਲੀ ਗਿਰਾਵਟ ਆਵੇਗੀ। ਅਗਲੇ 24 ਘੰਟਿਆਂ ਦੌਰਾਨ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਸੰਭਾਵਨਾ ਨਹੀਂ ਹੈ ਅਤੇ ਉਸ ਤੋਂ ਬਾਅਦ ਅਗਲੇ 3 ਦਿਨਾਂ ਲਈ 2-3 ਡਿਗਰੀ ਸੈਲਸੀਅਸ ਦ ਗਿਰਾਵਟ ਆਵੇਗੀ। 14 ਜੂਨ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।