‘ਕਮਲ ਕੌਰ ਭਾਬੀ’ ਕਤਲ ਮਾਮਲਾ: ਪੁਲਿਸ ਨੇ 2 ਮੁਲਜ਼ਮਾਂ ਨੂੰ ਲਿਆ ਹਿਰਾਸਤ ‘ਚ

0
27

ਲੁਧਿਆਣਾ ਦੀ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਉਰਫ਼ ਕਮਲ ਕੌਰ ਭਾਬੀ (30) ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਰਾਤ ਨੂੰ ਬਠਿੰਡਾ ਵਿੱਚ ਇਕ ਕਾਰ ਵਿੱਚੋਂ ਉਸਦੀ ਸੜੀ ਹੋਈ ਹਾਲਤ ਵਿੱਚ ਲਾਸ਼ ਮਿਲੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅਮ੍ਰਿਤਪਾਲ ਸਿੰਘ ਮਹਿਰੋ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅਮ੍ਰਿਤਪਾਲ ਸਿੰਘ ਮਹਿਰੋ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰ ਕੇ ਇਸ ਕਤਲ ਦੀ ਜਿੰਮੇਵਾਰੀ ਲਈ ਸੀ।

ਦੱਸ ਦਈਏ ਕਿ ਕੰਚਨ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਸਰਗਰਮ ਸੀ, ਪਰ ਲਗਭਗ 3 ਸਾਲਾਂ ਤੋਂ ਕੰਚਨ ਨੂੰ ਪ੍ਰਭਾਵਕ ਕਮਲ ਕੌਰ ਭਾਬੀ ਵਜੋਂ ਜਾਣਿਆ ਜਾਣ ਲੱਗਾ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਇਸ ਕਾਰਨ ਉਸਨੂੰ ਧਮੀਕਿਆ ਵੀ ਮਿਲ ਰਹੀਆਂ ਸਨ। ਉਹ 9 ਜੂਨ ਨੂੰ ਘਰੋਂ ਚਲੀ ਗਈ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਪਰਤੀ। ਇਸ ਮਾਮਲੇ ‘ਚ ਕੁਝ ਸਮੇਂ ਤੱਕ ਬਠਿੰਡਾ ਦੇ ਐਸ.ਐਸ.ਪੀ. ਪ੍ਰੈੱਸ ਕਾਨਫਰੰਸ ਕਰਨਗੇ।

LEAVE A REPLY

Please enter your comment!
Please enter your name here