ਅੱਜ ਲੁਧਿਆਣਾ ਪਹੁੰਚਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ

0
15

ਲੁਧਿਆਣਾ ਵਿੱਚ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਜਨਤਕ ਮੀਟਿੰਗਾਂ ਕਰ ਰਹੇ ਹਨ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਜਪਾ ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚ ਰਹੇ ਹਨ।

ਨਾਲ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੀ ਪਿਛਲੇ 10 ਦਿਨਾਂ ਵਿੱਚ ਸ਼ਹਿਰ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ। ਆਪਣੇ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ ਗਰਮੀ ਲਈ ਰੈੱਡ ਅਲਰਟ ਜਾਰੀ; ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ
ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਜਪਾ ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚ ਰਹੇ ਹਨ। ਨਾਇਬ ਸੈਣੀ ਅੱਜ ਫਿਰੋਜ਼ਪੁਰ ਰੋਡ ‘ਤੇ ਭਾਜਪਾ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਵੀ ਸੰਬੋਧਨ ਕਰਨਗੇ। ਨਾਇਬ ਸੈਣੀ ਦੇ ਲੁਧਿਆਣਾ ਦੌਰੇ ਕਾਰਨ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ।  ਦੱਸ ਦਈਏ ਕਿ ਕੱਲ੍ਹ 15 ਜੂਨ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ ਚੋਣ ਪ੍ਰਚਾਰ ਲਈ ਆਉਣਗੇ।

LEAVE A REPLY

Please enter your comment!
Please enter your name here