ਚੰਡੀਗੜ੍ਹ, 17 ਜੂਨ 2025 : Police Commissioner directed to ensure extra vigilance before voting : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਪੱਛਮੀ (Ludhiana West) ਵਿਖੇ ਹੋਣ ਜਾ ਰਹੀ ਜਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਦੇ ਚਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਜਿਲੇ ਦੇ ਡਿਪਟੀ ਕਮਿਸ਼ਨਰ-ਕਮ-ਜਿ਼ਲਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਸ ਕਮਿਸ਼ਨਰ ਸਪਵਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਇਕ ਡਿਜ਼ੀਟਲ ਮੀਟਿੰਗ ਕਰਕੇ ਜਿਮਨੀ ਚੋਣ ਪ੍ਰਕਿਰਿਆ ਦੇ ਆਖਰੀ ਪੜ੍ਹਾਅ ਤੇ ਮੁੱਖ ਚੋਣ ਅਧਿਕਾਰੀ ਨੇ ਜਿ਼ਲਾ ਅਧਿਕਾਰੀਆਂ ਨੂੰ ਪੂਰਾ ਧਿਆਨ ਰੱਖਣ ਦੇ ਹੁਕਮ ਦਾਗੇ ਹਨ ।
ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਬਣਾਇਆ ਜਾਵੇ ਯਕੀਨੀ
ਲੁਧਿਆਣਾ ਪੱਂਛਮੀ ਦੀ ਚੋਣ ਮੁਕੰਮਲ ਕਰਨ ਲਈ ਕੀਤੀ ਗਈ ਮੀਟਿੰਗ ਵਿਚ ਮੁੱਖ ਚੋਣ ਅਧਿਕਾਰੀ ਵਲੋਂ ਜਿ਼ਲਾ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਉਹ ਵੋਟਾਂ ਤੋਂ ਪਹਿਲਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ (Election campaign ends on June 17 at 6 pm.) ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਬਣਾਉਣ ਤੇ ਸੀ. ਸੀ. ਟੀ. ਵੀ. ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਕਰਨ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਵਸਤਾਂ ਦੀ ਗ਼ੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ ।
Read More : ਲੁਧਿਆਣਾ ਪੱਛਮੀ ਜ਼ਿਮਨੀ ਚੋਣ: 15 ਉਮੀਦਵਾਰ ਚੋਣ ਮੈਦਾਨ ‘ਚ, 7 ਦੇ ਕਾਗਜ਼ ਰੱਦ