ਨਵੀ ਦਿੱਲੀ: ਇੰਡੀਗੋ ਏਅਰਲਾਈਨਜ਼ ਦੀ ਉਡਾਣ ਵਿੱਚ ਬੰਬ ਦੀ ਧਮਕੀ ਮਿਲਣ ‘ਤੇ ਹੜਕੰਪ ਮੱਚ ਗਿਆ, ਹਾਲਾਂਕਿ ਸੁਰੱਖਿਆ ਏਜੰਸੀਆਂ ਦੀ ਚੌਕਸੀ ਕਾਰਨ ਉਡਾਣ ਨੂੰ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਇਹ ਵੀ ਪੜੋ : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਕਾਰਨ ਭਾਰਤ ਨੇ ਆਪਣੇ ਨਾਗਰਿਕਾਂ ਲਈ ਨਵੀਂ advisory ਕੀਤੀ ਜਾਰੀ
ਕੋਚੀ ਤੋਂ ਦਿੱਲੀ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ, ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ।