ਅੰਮ੍ਰਿਤਸਰ ਹਵਾਈ ਅੱਡੇ ਤੋਂ ਦੋ ਦਿਨਾਂ ਵਿੱਚ ਚਾਰ ਉਡਾਣਾਂ ਰੱਦ

0
92

ਅਮ੍ਰਿਤਸਰ: ਬੀਤੀ 12 ਜੂਨ ਨੂੰ ਅਹਿਮਦਾਬਾਦ ਵਿੱਚ AI171 ਨਾਲ ਹੋਏ ਹਾਦਸੇ ਦਾ ਅਸਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਨਜ਼ਰ ਆ ਰਿਹਾ ਹੈ। ਇਸ ਹਾਦਸੇ ਵਿੱਚ 241 ਲੋਕਾਂ ਦੀ ਮੌਤ ਹੋ ਗਈ ਸੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੁੱਲ ਚਾਰ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਅੰਮ੍ਰਿਤਸਰ, ਲੰਡਨ ਅਤੇ ਦਿੱਲੀ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਰੱਦ ਕੀਤੀਆਂ ਗਈਆਂ ਉਡਾਣਾਂ:
AI170: 18 ਜੂਨ ਲੰਡਨ ਤੋਂ ਅੰਮ੍ਰਿਤਸਰ ਉਡਾਣ ਰੱਦ
AI169: 18 ਜੂਨ ਨੂੰ ਅੰਮ੍ਰਿਤਸਰ ਤੋਂ ਲੰਡਨ ਲਈ ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਰੱਦ
AI480: 19 ਜੂਨ ਨੂੰ ਸਵੇਰੇ 1:45 ਵਜੇ ਅੰਮ੍ਰਿਤਸਰ ਤੋਂ ਦਿੱਲੀ ਦੀ ਉਡਾਣ
ਅੱਜ 10:30 ਵਜੇ ਉਤਰਨ ਵਾਲੀ ਇੱਕ ਹੋਰ ਦਿੱਲੀ ਤੋਂ ਅੰਮ੍ਰਿਤਸਰ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਉਡਾਣਾਂ ਦੇ ਅਚਾਨਕ ਰੱਦ ਹੋਣ ਕਾਰਨ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰ ਇੰਡੀਆ ਆਪਣੇ ਯਾਤਰੀਆਂ ਨੂੰ ਰੀ-ਬੁਕਿੰਗ ਅਤੇ ਰਿਫੰਡ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਇੱਕ ਪਾਸੇ, ਅੰਮ੍ਰਿਤਸਰ ਵਿੱਚ ਚਾਰ ਉਡਾਣਾਂ ਰੱਦ ਹੋਣ ਕਾਰਨ ਯਾਤਰੀ ਗੁੱਸੇ ਵਿੱਚ ਹਨ,ਇਸ ਦੇ ਨਾਲ ਹੀ, AI171 ਹਾਦਸੇ ਨੇ ਦੇਸ਼ ਵਿੱਚ ਹਵਾਈ ਸੁਰੱਖਿਆ ਨੂੰ ਲੈ ਕੇ ਵਿਆਪਕ ਭੰਬਲਭੂਸਾ ਪੈਦਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here