ਫਾਜ਼ਿਲਕਾ ਵਿੱਚ ਇੱਕ ਵੱਡੀ ਕਾਰਵਾਈ ਵਿੱਚ, ਪੁਲਿਸ ਅਤੇ ਆਬਕਾਰੀ ਵਿਭਾਗ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲਗਭਗ 4000 ਲੀਟਰ ਲਾਹਣ ਅਤੇ 30 ਬੋਤਲਾਂ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ। ਸੀਆਈਏ ਸਟਾਫ ਅਤੇ ਆਬਕਾਰੀ ਵਿਭਾਗ ਨੇ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਜਲਾਲਾਬਾਦ ਦੇ ਪਿੰਡ ਮਹਾਲਮ ਵਿੱਚ ਸਾਂਝੇ ਤੌਰ ‘ਤੇ ਛਾਪਾ ਮਾਰਿਆ।
ਜਗਰਾਉਂ ‘ਚ ਨਸ਼ੀਲੀਆਂ ਗੋਲੀਆਂ ਦਾ ਸਪਲਾਇਰ ਗ੍ਰਿਫ਼ਤਾਰ
ਡੀਐਸਪੀ ਨਾਰਕੋਟਿਕਸ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ 20-25 ਘਰਾਂ ਦੀ ਤਲਾਸ਼ੀ ਲਈ ਗਈ। ਟੀਮ ਨੇ ਜ਼ਮੀਨ ਹੇਠੋਂ, ਬਾਥਰੂਮਾਂ, ਪਾਣੀ ਦੀਆਂ ਟੈਂਕੀਆਂ ਅਤੇ ਘਰਾਂ ਵਿੱਚ ਲੁਕੀਆਂ ਹੋਰ ਥਾਵਾਂ ਤੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਬਰਾਮਦ ਕੀਤੇ ਗਏ 4000 ਲੀਟਰ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ, ਜਦੋਂ ਕਿ 30 ਬੋਤਲਾਂ ਨਾਜਾਇਜ਼ ਸ਼ਰਾਬ ਜ਼ਬਤ ਕਰ ਲਈਆਂ ਗਈਆਂ। ਡੀਐਸਪੀ ਨੇ ਕਿਹਾ ਕਿ ਮਾਮਲੇ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ।