ਅੰਤਰਰਾਸ਼ਟਰੀ ਯੋਗ ਦਿਵਸ: ਸਹਾਇਕ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
28

ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਸਥਾਨਕ ਕੰਟੋਨਮੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗਾ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਹਰਜੋਤ ਕੌਰ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ।

ਨਾਲ ਹੀ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਕੇ ਤੰਦਰੁਸਤ ਜੀਵਨਸ਼ੈਲੀ ਅਪਣਾ ਸਕਣ।
ਉਨ੍ਹਾਂ ਨੇ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ।

LEAVE A REPLY

Please enter your comment!
Please enter your name here