ਕਪੂਰਥਲਾ ਜੇਲ੍ਹ ਵਿੱਚ ਕੈਦੀ ਦੀ ਹੋਈ ਮੌਤ, ਅਚਾਨਕ ਵਿਗੜੀ ਸਿਹਤ

0
19

ਕਪੂਰਥਲਾ ਸਥਿਤ ਕੇਂਦਰੀ ਜੇਲ੍ਹ ਵਿੱਚ ਇੱਕ 23 ਸਾਲਾ ਕੈਦੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਦੇਰ ਰਾਤ ਸਿਹਤ ਵਿਗੜ ਗਈ।
ਯੋਗਾ ਦਿਵਸ: ਗੁਰੂਗ੍ਰਾਮ ਪਹੁੰਚੀ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ
ਜਿਸ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਸਟਾਫ਼ ਨੇ ਤੁਰੰਤ ਕੈਦੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਪਹਿਲਾਂ ਉਸਦਾ ਇਲਾਜ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦੀ ਮੌਤ ਤੋਂ ਤੁਰੰਤ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਐਮਰਜੈਂਸੀ ਵਾਰਡ ਵਿੱਚ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਮ੍ਰਿਤਕ ਦੀ ਦੇਰ ਰਾਤ ਲਗਭਗ 1.30 ਵਜੇ ਇਲਾਜ ਦੌਰਾਨ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

LEAVE A REPLY

Please enter your comment!
Please enter your name here