ਤਰਨਤਾਰਨ ਤੋਂ ਆਪ MLA ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ

0
10

ਤਰਨਤਾਰਨ, 27 ਜੂਨ 2025 – ਤਰਨਤਾਰਨ ਤੋਂ ‘ਆਪ’ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਚਲੇ ਆ ਰਹੇ ਸਨ।

MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।”

LEAVE A REPLY

Please enter your comment!
Please enter your name here