ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਲਈ ਸਾਰੇ ਪ੍ਰਬੰਧ ਲਗਭਗ ਪੂਰੇ ਹੋ ਗਏ ਹਨ। ਇਸ ਸਾਲ ਹੁਣ ਤੱਕ ਲਗਭਗ 3.5 ਲੱਖ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਿਨ੍ਹਾਂ ਸ਼ਰਧਾਲੂਆਂ ਨੇ ਅਜੇ ਤੱਕ ਔਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਲਈ ਸੋਮਵਾਰ ਤੋਂ ਜੰਮੂ ਵਿੱਚ ਆਫ਼ਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਤੇਲੰਗਾਨਾ ਕੈਮੀਕਲ ਫੈਕਟਰੀ ਵਿੱਚ ਧਮਾਕਾ, 10 ਮਜ਼ਦੂਰਾਂ ਦੀ ਮੌਤ
ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਰਜਿਸਟ੍ਰੇਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜੱਥਾ 2 ਜੁਲਾਈ ਨੂੰ ਜੰਮੂ ਦੇ ਭਗਵਤੀਨਗਰ ਬੇਸ ਕੈਂਪ ਤੋਂ ਰਵਾਨਾ ਹੋਵੇਗਾ। ਅਮਰਨਾਥ ਯਾਤਰਾ 3 ਜੁਲਾਈ ਤੋਂ 9 ਅਗਸਤ (38 ਦਿਨ) ਤੱਕ ਪਹਿਲਗਾਮ ਰੂਟ ਅਤੇ ਬਾਲਟਾਲ ਰੂਟ ਰਾਹੀਂ ਹੋਵੇਗੀ। ਅਨੰਤਨਾਗ ਜ਼ਿਲ੍ਹੇ ਵਿੱਚ ਰਵਾਇਤੀ ਪਹਿਲਗਾਮ ਰਸਤਾ 48 ਕਿਲੋਮੀਟਰ ਲੰਬਾ ਹੈ, ਜਦੋਂ ਕਿ ਗੰਦਰਬਲ ਜ਼ਿਲ੍ਹੇ ਵਿੱਚ ਬਾਲਟਾਲ ਰਸਤਾ 14 ਕਿਲੋਮੀਟਰ ਲੰਬਾ ਹੈ।