ਐੱਸ. ਡੀ. ਐਮ. ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

0
6
S. D. M.

ਸੁਨਾਮ, 1 ਜੁਲਾਈ 2025 : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਐਸ. ਡੀ. ਐਮ. (S. D. M.) ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦਫਤਰ ਸੁਨਾਮ (Tehsil Office Sunam) ਦੀ ਅਚਨਚੇਤ ਚੈਕਿੰਗ (Unexpected check) ਕੀਤੀ ਗਈ ਅਤੇ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ ।

ਦਫਤਰ ਦੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ

ਐਸ. ਡੀ. ਐਮ. ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ।

ਲੋਕਾਂ ਨੂੰ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ

ਐਸ. ਡੀ. ਐਮ. ਨੇ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ (All necessary facilities) ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ ।

ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾਵੇਗਾ ਪਹਿਲ ਦੇ ਆਧਾਰ ‘ਤੇ ਹੱਲ

ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਹਨਾਂ ਨੇ ਦਫ਼ਤਰ ਵਿੱਚ ਆਪਣੇ ਕੰਮਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ।

Read More : ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤੀ ਮੌਕੇ ਡੀ. ਸੀ. ਵੰਡੇ ਸਰਟੀਫਿਕੇਟ

LEAVE A REPLY

Please enter your comment!
Please enter your name here