ਮੁਹਾਲੀ, 2 ਜੁਲਾਈ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਮੌਕੇ ਪੁਲਸ ਰਿਮਾਂਡ ਵਿਚ ਵਾਧੇ ਦੀ ਮੰਗ ਕਰੇਗੀ।
ਬਿਕਰਮ ਮਜੀਠੀਆ ਨੂੰ ਕੀਤਾ ਗਿਆ ਹੈ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਹਨਾਂ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਸੀ।ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਰਿਮਾਂਡ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ ਤੇ ਵੱਖ-ਵੱਖ ਥਾਵਾਂ ’ਤੇ ਮਜੀਠੀਆ ਨੂੰ ਲਿਜਾਣ ਮੌਕੇ ਕਈ ਨਵੇਂ ਤੱਥ ਸਾਹਮਣੇ ਆਏ ਹਨ।
Read More : ਬਿਕਰਮ ਸਿੰਘ ਮਜੀਠੀਆ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਕਹੀ ਆਹ ਗੱਲ









