ਡਾ. ਬਲਬੀਰ ਸਿੰਘ ਵੱਲੋਂ ਪੰਚਾਂ ਸਰਪੰਚਾਂ ਤੇ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ

0
16
Dr. Balbir Singh holds meetings

ਪਟਿਆਲਾ, 3 ਜੁਲਾਈ 2025 : ਰੰਗਲਾ ਪੰਜਾਬ ਪ੍ਰੋਜੈਕਟ (Rangla Punjab Project) ਤਹਿਤ ਵਿਸ਼ੇਸ਼ ਤੌਰ ‘ ਤੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਵਿਕਾਸ ਕੰਮਾਂ ਲਈ ਸਰਗਰਮ ਮੁਹਿੰਮ ਲਗਾਤਾਰਤਾ ਵਿੱਚ ਚਲਾਈ ਜਾ ਰਹੀ ਹੈ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਪਟਿਆਲਾ ਦੇ ਦਿਹਾਤੀ ਹਲਕੇ ਵਿੱਚ ਆਉਂਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ ਚ ਹੋ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਪੰਚਾਂ-ਸਰਪੰਚਾਂ, ਵਾਰਡ ਕੌਂਸਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਕੀਤਾ ।

ਸਰਕਾਰ ਕੋਲ ਨਹੀ ਹੈ ਫੰਡਾਂ ਦੀ ਕੋਈ ਕਮੀ

ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਪਿੰਡ ਪੱਧਰ ’ਤੇ ਛੱਪੜਾਂ ਦੀ ਸਫ਼ਾਈ ਅਤੇ ਵਿਕਾਸ ਥਾਪਰ ਤੇ ਸੀਚੇਵਾਲ ਮਾਡਲ ਅਨੁਸਾਰ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸਕੂਲਾਂ ਤੇ ਹਸਪਤਾਲਾਂ ਦੀ ਵਿਸ਼ੇਸ਼ ਤਰਜੀਹ ਦੇ ਕੇ ਮੌਜੂਦਾ ਢਾਂਚੇ ਨੂੰ ਬਿਹਤਰ (Improve the current structure) ਬਣਾਇਆ ਜਾਵੇਗਾ । ਉਹਨਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ । ਉਹਨਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰੀ ਮੌਕੇ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਤੁਰੰਤ ਕਾਰਵਾਈ ਸ਼ੁਰੂ ਕਰਨ । ਇਸ ਦੌਰਾਨ ਦਹਾਕਿਆਂ ਬਾਅਦ ਟੇਲਾਂ ਤੱਕ ਮਿਲ ਰਹੀ ਨਹਿਰੀ ਪਾਣੀ ਦੀ ਸਪਲਾਈ ‘ ਤੇ ਕਈ ਪਿੰਡਾਂ ਦੇ ਸਰਪੰਚਾਂ ਨੇ ਸਰਕਾਰ ਦਾ ਧੰਨਵਾਦ ਕੀਤਾ ।

14 ਨਵੀਆਂ ਕੂੜਾ ਡੰਪ ਈ- ਗੱਡੀਆਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਵਿਖੇ 14 ਨਵੀਆਂ ਕੂੜਾ ਡੰਪ ਈ- ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਹਨਾਂ ਕਿਹਾ ਕਿ ਇਹ ਗੱਡੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੂੜਾ ਇਕੱਠਾ ਕਰਨ ਵਿੱਚ ਲਗਾਈਆਂ ਜਾਣਗੀਆਂ ਤਾਂ ਜੋ ਸਫ਼ਾਈ ਸਹੀ ਢੰਗ ਨਾਲ ਹੋ ਸਕੇ। ਉਹਨਾਂ ਕਿਹਾ ਕਿ ਸਫਾਈ ਸਿਰਫ਼ ਇਕ ਵਿਭਾਗੀ ਕੰਮ ਨਹੀ, ਇਹ ਸਿੱਧਾ ਲੋਕਾਂ ਦੀ ਸਿਹਤ ਅਤੇ ਜੀਵਨ ਗੁਣਵੱਤਾ ਨਾਲ ਜੁੜਿਆ ਹੋਇਆ ਕੰਮ ਹੈ । ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਸਿੰਘ ਕੋਹਲੀ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਮੌਜੂਦ ਸਨ ।

ਸਰਕਾਰ ਦੀ ਹੈ ਹਰ ਇਲਾਾਕੇ ਤੱਕ ਵਧੀਆ ਸਫਾਈ ਸੇਵਾਵਾਂ ਪਹੁੰਚਣ

ਬੈਠਕ ਦੀ ਲੜੀ ਤਹਿਤ ਡਾ. ਬਲਬੀਰ ਸਿੰਘ ਨੇ 24 ਘੰਟੇ ਪਾਣੀ ਦੀ ਸਪਲਾਈ, ਕਲੋਨੀਆਂ ਵਿੱਚ ਸੜਕਾਂ, ਸੀਵਰੇਜ , ਜਲ ਸਪਲਾਈ, ਪਾਰਕਾਂ ਅਤੇ ਸਟਰੀਟ ਲਾਈਟਾਂ ਵਰਗੇ ਮੁੱਦਿਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਹਰ ਇਲਾਕੇ ਤੱਕ ਵਧੀਆ ਸਫ਼ਾਈ ਸੇਵਾਵਾਂ ਪਹੁੰਚਣ ਤਾਂ ਜੋ ਲੋਕਾਂ ਨੂੰ ਸਾਫ਼ ਤੇ ਸਿਹਤਮੰਦ ਵਾਤਾਵਰਣ ਮਿਲ ਸਕੇ ।

Read More : ਡਾ: ਬਲਬੀਰ ਸਿੰਘ ਨੇ 16 ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ, ਪਿੰਡ ਵਾਸੀਆਂ ਤੋਂ ਲਏ ਸੁਝਾਅ

LEAVE A REPLY

Please enter your comment!
Please enter your name here