ਪਾਤੜਾਂ, 3 ਜੁਲਾਈ 2025 : ਥਾਣਾ ਪਾਤੜਾਂ ਪੁਲਸ (Police Station Patran) ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਟਰੱਕ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮੋਟਰਸਾਈਕਲ ਵਿਚ ਮਾਰ ਕੇ ਦੋ ਜਣਿਆਂ ਨੂੰ ਮੌਤ ਦੇ ਘਾਟ ਉਤਾਰਨ ਅਤੇ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਾਰਾਵਾਂ 281, 106 (1), 125 (ਏ, ਬੀ), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਸਿ਼ਕਾਇਤਕਰਤਾ ਨੇ ਪੁਲਸ ਨੂੰ ਕੀ ਦੱਸਿਆ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਕਰਨੈਲ ਸਿੰਘ ਪੁੱਤਰ ਕੀੜੂ ਰਾਮ ਵਾਸੀ ਬੰਗਾਂ ਥਾਣਾ ਮੂਨਕ ਜਿਲਾ ਸੰਗਰੂਰ ਨੇ ਦੱਸਿਆ ਕਿ 1 ਜੁਲਾਈ 2025 ਨੂੰ ਉਸਦਾ ਲੜਕਾ ਆਪਣੇ ਦੋਸਤ ਸੁਖਵਿੰਦਰ ਸਿੰਘ ਪੁੱਤਰ ਪੋਲਾ ਸਿੰਘ ਵਾਸੀ ਪਿੰਡ ਬੰਗਾਂ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਬਾ-ਹੱਦ ਹਾਮਝੇੜੀ ਕੋਲ ਜਾ ਰਿਹਾ ਸੀ ਤਾਂ ਟਰੱਕ ਦੇ ਅਣਪਛਾਤੇ ਡਰਾਈਵਰ (Unknown truck driver) ਨੇ ਪਹਿਲਾਂ ਤਾਂ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮੋਟਰਸਾਇਕਲ ਤੇ ਜਾ ਰਹੇ ਰਾਮਤੇਜ ਪੁੱਤਰ ਬਲਕਾਰ ਸਿੰਘ ਵਾਸੀ ਭਾਠੂਆ ਜਿਲਾ ਸੰਗਰੂਰ ਵਿੱਚ ਮਾਰਿਆ ਅਤੇ ਫਿਰ ਉਸਦੇ ਲੜਕੇ ਅਤੇ ਹੋਰਨਾਂ ਵਿੱਚ ਮਾਰਿਆ, ਜਿਸ ਕਾਰਨ ਐਕਸੀਡੈਂਟ ਵਿੱਚ ਉਸਦੇ ਲੜਕੇ ਤੇ ਉਸਦੇ ਦੋਸਤ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਰਾਮਤੇਜ ਦੇ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਟਰੱਕ ਤੇਜ ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਚਾਲਕ ਵਿਰੁੱਧ ਕੇਸ ਦਰਜ