ਪਟਿਆਲਾ, 3 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੇਸ ਵਿਚ ਕੋਈ ਰਾਹਤ ਨਾ ਦਿੰਦਿਆਂ ਕੱਲ ਕੇਸ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵਲੋਂ ਮਜੀਠੀਆ ਨੂੰ ਪੰਜਾਬ ਵਿਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ।
ਦੁਪਹਿਰ ਤੱਕ ਹੁਕਮ ਆ ਜਾਵੇਗਾ
ਬਿਕਰਮ ਮਜੀਠੀਆ (Bikram Majithia) ਵਲੋ਼ ਹਾਈਕੋਰਟ ਵਿਚ ਦਾਇਰ ਪਟੀਸ਼ਨ `ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਮਜੀਠੀਆ ਨੂੰ ਕੱਲ੍ਹ ਦੁਬਾਰਾ ਰਿਮਾਂਡ `ਤੇ ਭੇਜ ਦਿੱਤਾ ਗਿਆ ਹੈ ਪਰ ਮੋਹਾਲੀ ਅਦਾਲਤ ਵੱਲੋਂ ਦਿੱਤਾ ਗਿਆ ਨਵਾਂ ਰਿਮਾਂਡ ਆਰਡਰ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਜਿਸਦੇ ਚਲਦਿਆਂ ਸਰਕਾਰੀ ਵਕੀਲ ਆਖਿਆ ਹੈ ਕਿ ਦੁਪਹਿਰ ਤੱਕ ਹੁਕਮ ਆ ਜਾਵੇਗਾ ਤੇ ਜਿਸ ਤੋਂ ਬਾਅਦ ਅਦਾਲਤ ਨੇ ਹੁਣ ਕੱਲ੍ਹ ਕੇਸ ਦੀ ਸੁਣਵਾਈ (Case hearing tomorrow)ਕਰਨ ਦਾ ਫ਼ੈਸਲਾ ਕੀਤਾ ਹੈ । ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ। ਅਜਿਹੀ ਸਥਿਤੀ ਵਿੱਚ ਹੁਣ ਕੇਸ ਦੀ ਸੁਣਵਾਈ ਕੱਲ੍ਹ ਹੋਵੇਗੀ ।
Read More : ਬਿਕਰਮ ਮਜੀਠੀਆ ਦੇ ਪੁਲਸ ਰਿਮਾਂਡ ਵਿਚ ਚਾਰ ਦਿਨਾਂ ਦਾ ਵਾਧਾ