ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਅਰਜ਼ੀਆਂ ਲੈਣੀਆਂ ਕੀਤੀ ਸ਼ੁਰੂ

0
10
Foreign Students

ਚੰਡੀਗੜ੍ਹ, 3 ਜੁਲਾਈ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ (U. S. A) ਵਲੋਂ ਮੁੜ ਵਿਦੇਸ਼ੀਆਂ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪੜ੍ਹਾਈ ਲਈ ਆਉਣ ਲਈ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ।

ਕੀ ਆਖਿਆ ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਨੇ

ਅਮਰੀਕਾ ਆ ਕੇ ਪੜ੍ਹਾਈ ਕਰਨ ਲਈ ਵੀਜ਼ਾ ਅਰਜ਼ੀਆਂ ਖੋਲ੍ਹਣ (Opening visa applications) ਤੇ ਸਪੱਸ਼ਟੀਕਰਨ ਦਿੰਦਿਆਂ ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਮਿਗਨਨ ਹਿਊਸਟਨ ਨੇ ਕਿਹਾ ਹੈ ਕਿ ਅਮਰੀਕਾ ਲਈ ਸਟੱਡੀ ਵੀਜ਼ਾ ਅਰਜ਼ੀਆਂ ਤਾਂ ਬੇਸ਼ਕ ਖੁੱਲ੍ਹ ਗਈਆਂ ਹਨ ਤੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਲਈ ਅਰਜ਼ੀ ਦੇਣ ਲਈ ਉਤਸ਼ਾਹਤ ਵੀ ਕੀਤਾ ਜਾਵੇਗਾ ਪਰ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਉਹ ਵੀਜ਼ਾ ਦੀ ਵਰਤੋਂ ਉਸੇ ਉਦੇਸ਼ ਲਈ ਕਰਨ ਜਿਸ ਲਈ ਅਰਜ਼ੀ ਦਿੱਤੀ ਗਈ ਹੈ। ਕਿਉਂਕਿ ਵੀਜ਼ਾ ਨਾਲ ਸਬੰਧਤ ਸਮੁੱਚੇ ਫ਼ੈਸਲੇ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਹੀ ਲਏ ਜਾਂਦੇ ਹਨ ।

ਵਿਦਿਆਰਥੀ ਸਟਡੀ ਵੀਜ਼ਾ ਤੇ ਆ ਕੇ ਪੜ੍ਹਾਈ ਕਰਨ ਨਾ ਕਿ ਰੁਕਾਵਟ

ਅਮਰੀਕਾ ਵਿਚ ਪੜ੍ਹਾਈ (Studying in America) ਕਰਨ ਲਈ ਅਰਜ਼ੀਆਂ ਦੇ ਕੇ ਵੀਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅਮਰੀਕਾ ਆ ਕੇ ਪੜ੍ਹਾਈ ਕਰਨ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ ਨਾ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਪਾਉਣੀ ਚਾਹੀਦੀ ਹੈ ।

Read More : ਅਮਰੀਕਾ ਵਿੱਚ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ ‘ਤੇ ਪਾਬੰਦੀ: 7 ਹੋਰ ਦੇਸ਼ਾਂ ‘ਤੇ ਲਾਈ ਅੰਸ਼ਕ ਰੋਕ

 

LEAVE A REPLY

Please enter your comment!
Please enter your name here