ਚੰਡੀਗੜ੍ਹ, 3 ਜੁਲਾਈ 2025 : ਪੰਜਾਬ ਦੇ ਲੁਧਿਆਣਾ ਪੱਛਮੀ ਤੋ਼ ਵਿਧਾਇਕ ਦੀ ਚੋਣ ਜਿੱਤ ਕੇ ਕੈਬਨਿਟ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਵਲੋ਼ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲਿਆਂ ਦੇ ਵਿਭਾਗਾਂ ਦੀ ਜਿੰਮੇਵਾਰੀ ਗਈ ਹੈ । ਉਕਤ ਜਿੰਮੇਵਾਰੀ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਅਰੋੜਾ ਨੂੰ ਦਿੱਤੀਆਂ ਮੁਬਾਰਕਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਟਵੀਟ ਕਰਕੇ ਸੰਜੀਵ ਅਰੋੜਾ (Sanjeev Aroa) ਨੂੰ ਵਧਾਈ ਦਿੰਦਿਆਂ ਕਿਹਾ ਕਿ ਜੋ ਜਿੰਮੇਵਾਰੀ ਮਿਲੀ ਹੈ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਪਹਿਲਾਂ ਵਾਂਗ ਹੀ ਨਿਭਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ ।
Read More : ਸੰਜੀਵ ਅਰੋੜਾ ਹੋਏ ਮੰਤਰੀ ਮੰਡਲ ਵਿਚ ਸ਼ਾਮਲ