ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ

0
7
Patiala district during the rainy season

ਪਟਿਆਲਾ, 5 ਜੁਲਾਈ 2025 : ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ (Keep the environment green and clean) ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ (During the rainy season) ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ । ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ‘ਚ 3.50 ਲੱਖ ਬੂਟੇ ਲਗਾਏ ਜਾ ਰਹੇ ਹਨ ।

ਵਾਤਾਵਰਨ ਨੂੰ ਸੰਤੁਲਿਤ ਕਰਨ ‘ਚ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਬੂਟੇ ਲਗਾਉਣ ਤੋਂ ਬਾਅਦ ਬੂਟੇ ਦੀ ਸਹੀ ਸਾਂਭ ਸੰਭਾਲ ਹੋ ਸਕੇ । ਉਨ੍ਹਾਂ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸੰਤੁਲਿਤ ਕਰਨ ‘ਚ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆ ਵਾਤਾਵਰਨ ਪ੍ਰਤੀ ਚਿੰਤਤ ਹੈ ਅਤੇ ਵਾਤਾਵਰਨ ਦੀਆਂ ਤਬਦੀਲੀਆਂ ਸਬੰਧੀ ਚਰਚਾ ਕਰ ਰਹੀ ਹੈ ਤਾਂ ਹਰੇਕ ਮਨੁੱਖ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਵਾਤਾਵਰਨ ਪ੍ਰਤੀ ਸੁਚੇਤ ਹੋਵੇ ਅਤੇ ਵਾਤਾਵਰਨ ਦੀ ਸੰਭਾਲ ‘ਚ ਆਪਣਾ ਬਣਦਾ ਯੋਗਦਾਨ ਪਾਵੇ ।

ਬੂਟਾ ਲਗਾਉਣ ਤੇ ਬੂਟੇ ਨੂੰ ਪਾਲਣ ਲਈ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਏ

ਡਿਪਟੀ ਕਮਿਸ਼ਨਰ ਨੇ ਬੂਟੇ ਲਗਾਉਣ ਦੀ ਮੁਹਿੰਮ ਦੌਰਾਨ ਪੰਜਾਬ ਦੇ ਰਵਾਇਤੀ ਬੂਟੇ ਜਿਸ ਵਿੱਚ ਨਿੰਮ, ਸ਼ੀਸ਼ਮ, ਅੰਬ ਤੇ ਜਾਮਣ ਵਰਗੇ ਬੂਟੇ ਲਗਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਬੂਟੇ ਲਗਾਉਣ ਲਈ ਸਥਾਨ ਦੀ ਚੋਣ ਭਵਿੱਖੀ ਯੋਜਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਸਹੀ ਕੀਤੀ ਜਾਵੇ ਤਾਂ ਜੋ ਅੱਜ ਲਗਾਏ ਬੂਟੇ ਦੀ ਛਾਂ ਸਾਡੀ ਆਉਣ ਵਾਲੀਆਂ ਪੀੜੀਆਂ ਮਾਣ ਸਕਣ। ਇਸ ਮੌਕੇ ਵਣ ਮੰਡਲ ਅਫ਼ਸਰ (Forest Division Officer)  ਗੁਰਅਮਨਪ੍ਰੀਤ ਸਿੰਘ ਨੇ ਨਰਸਰੀ ਵਿੱਚ ਪਏ ਸਟਾਕ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਏ ਜਾਣ ਵਾਲੇ ਬੂਟੇ ਦੀ ਗਿਣਤੀ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੇ ਬੂਟੇ ਨੂੰ ਪਾਲਣ ਲਈ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਏ ।

ਵੱਖ-ਵੱਖ ਵਿਭਾਗ ਲਗਾਉਣਗੇ ਵੱਡੀ ਗਿਣਤੀ ਵਿਚ ਬੂਟੇ ਹੀ ਬੂਟੇ

ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਬਰਸਾਤੀ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ 50 ਹਜ਼ਾਰ ਬੂਟੇ, ਪੁਲਸ ਵਿਭਾਗ 10 ਹਜ਼ਾਰ ਬੂਟੇ, ਏ. ਡੀ. ਸੀ. (ਪੇਂਡੂ ਵਿਕਾਸ) ਤੇ ਪੰਚਾਇਤ ਵਿਭਾਗ ਪਿੰਡਾਂ ਵਿੱਚ 2 ਲੱਖ ਬੂਟੇ, ਪੀ. ਐਸ. ਪੀ. ਸੀ. ਐਲ 10 ਹਜ਼ਾਰ ਬੂਟੇ, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ 50-50 ਹਜ਼ਾਰ ਬੂਟੇ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ 50 ਹਜ਼ਾਰ ਬੂਟੇ, ਭੂਮੀ ਰੱਖਿਆ ਵਿਭਾਗ 1 ਲੱਖ ਬੂਟੇ, ਸਿੱਖਿਆ ਵਿਭਾਗ ਸਕੂਲਾਂ ‘ਚ 50 ਹਜ਼ਾਰ ਬੂਟਿਆਂ ਸਮੇਤ ਸਮੂਹ ਕਾਰਜ ਸਾਧਕ ਅਫ਼ਸਰ 10-10 ਹਜ਼ਾਰ ਬੂਟੇ ਲਗਾਉਣਗੇ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੱਡੀ ਗਿਣਤੀ ‘ਚ ਬੂਟੇ ਲਗਾਏ ਜਾਣਗੇ ।

Read More :  ਸੰਤ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ, ਉਠਾਇਆ ਇਹ ਮੁੱਦਾ

LEAVE A REPLY

Please enter your comment!
Please enter your name here