ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬ-ਸੰਮਤੀ ਨਾਲ ਪਾਸ

0
4
resolution-passed

ਚੰਡੀਗੜ੍ਹ, 11 ਜੁਲਾਈ 2025 : 16ਵੀਂ ਪੰਜਾਬ ਵਿਧਾਨ ਸਭਾ (16th Punjab Vidhan Sabha)ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ (5 important bills)  ਹਾਜ਼ਰ ਮੈਂਬਰਾਂ ਦੀ ਸਰਬ-ਸੰਮਤੀ ਨਾਲ ਪਾਸ ਕੀਤੇ, ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ. ਜੀ. ਸੀ. ਯੂਨੀਵਰਸਿਟੀ, ਮੋਹਾਲੀ ਬਿਲ-2025 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ ।

ਬੁਲਾਰੇ ਅਨੁਸਾਰ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ (Punjab Shops and Commercial Establishment) (ਸੋਧਨਾ) ਬਿਲ, 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿਲ, 2025 ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਮੈਂਬਰਾਂ ਵੱਲੋਂ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ । ਇਸੇ ਤਰ੍ਹਾਂ ਗੁਰਮੀਤ ਸਿੰਘ ਖੁੱਡੀਆਂ ਨੇ “ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025” ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ।

Read More : ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

LEAVE A REPLY

Please enter your comment!
Please enter your name here