ਪੰਜਾਬ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ 10 ਪਿੰਡਾਂ ਨੂੰ ਲੈਣਗੇ ਗੋਦ

0
70
Chandigarh University

ਚੰਡੀਗੜ੍ਹ/ਮੋਹਾਲੀ, 12 ਜੁਲਾਈ 2025 : ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (Punjab Unaided College Association) (ਪੂਕਾ) ਵੱਲੋਂ ਚੰਡੀਗੜ੍ਹ ਵਿਖੇ ਨਸ਼ੇ ਖਿਲਾਫ ਕਰਵਾਏ ਜਾਗਰੂਕਤਾ ਕੈਂਪ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਆਖਿਆ ਕਿ ਭਾਰਤ ਦੇ ਵਿਚ ਨਸ਼ਾ ਫੈਲਾਉਣ ਲਈ ਵਿਦੇਸ਼ੀ ਤਾਕਤਾਂ ਸਾਜਿਸ਼ਾ ਘੜ ਰਹੀਆਂ ਹਨ । ਕਿਉਂਕਿ ਸਾਡੇ ਜੋ ਗੁਆਂਢੀ ਦੇਸ਼ ਹਨ, ਉਹ ਭਾਰਤ ਦੇ ਵਿਚ ਨਾਰਕੋ ਟੈਰੇਰਿਜ਼ਮ ਨੂੰ ਉਤਸ਼ਾਹਿਤ ਕਰ ਰਹੇ ਹਨ। ਦੱਸਣਯੋਗ ਹੈ ਕਿ ਇਹ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਸ਼ਾਸਕ ਤੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗੁਵਾਈ ਹੇਠ ਕਰਵਾਇਆ ਗਿਆ ।

ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਕਰਨਾ ਪੈ ਰਿਹੈ ਨਸਿ਼ਆਂ ਵਰਗੀਆਂ ਦੀ ਸਮੱਸਿਆਵਾਂ ਦਾ ਸਾਹਮਣਾ

ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰ ਕੇ ਪੰਜਾਬ ਨੂੰ ਨਸਿ਼ਆਂ ਵਰਗੀਆਂ ਦੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਉਂਕਿ ਪੰਜਾਬ ਦੀ 553 ਕਿਲੋਮੀਟਰ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਸਮਝਾਉਣ ਦੀ ਬਹੁਤ ਜਿ਼ਆਦਾ ਲੋੜ ਹੈ ਤੇ ਇਸ ਵਿਚ ਜੋ ਸਿੱਖਿਆ ਦੇ ਅਦਾਰੇ ਹਨ ਚਾਹੇ ਉਹ ਕਾਲਜ ਜਾਂ ਯੂਨੀਵਰਸਿਟੀਆਂ ਹਨ, ਉਹ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਕਰਨ ਲਈ ਬਹੁਤ ਵੱਡਾ ਰੋਲ ਅਦਾ ਕਰਦੀਆਂ ਹਨ। ਇਹ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਸ਼ਾਸਕ ਤੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗੁਵਾਈ ਹੇਠ ਕਰਵਾਇਆ ਗਿਆ ।

ਐੱਨ. ਸੀ. ਬੀ.) ਤੇ ਪੁਲਸ ਨੇ ਕੀਤੀ ਹੈ ਪਿਛਲੇ 10 ਸਾਲਾਂ ਵਿਚ ਦੇਸ਼ ਭਰ ਵਿਚ 7 ਗੁਣਾ ਵੱਧ ਨਸ਼ਾ ਸਮੱਗਰੀ ਜਬਤ

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ (Member of Parliament (Rajya Sabha) Satnam Singh Sandhu) ਨੇ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ. ਬੀ.) ਤੇ ਪੁਲਸ ਵੱਲੋਂ ਪਿਛਲੇ 10 ਸਾਲਾਂ ਵਿਚ ਦੇਸ਼ ਭਰ ਵਿਚ 7 ਗੁਣਾ ਵੱਧ ਨਸ਼ਾ ਸਮੱਗਰੀ ਜਬਤ ਕੀਤੀ ਹੈ। ਇਸ ਦੇ ਵਿਚ ਸਭ ਤੋਂ ਵੱਡਾ ਹਿੱਸਾ ਪੰਜਾਬ ਵਿਚੋਂ ਜਬਤ ਕੀਤਾ ਹੈ। ਸਿਰਫ ਭਾਰਤ ਹੀ ਨਹੀਂ ਅਮਰੀਕਾ ਸਮੇਤ ਕਈ ਵਿਕਾਸਸ਼ੀਲ ਦੇਸ਼ ਵੀ ਨਸ਼ੇ ਵਰਗੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਜਿਥੇ ਲੱਖਾਂ ਲੋਕ ਨਸ਼ੇ ਦਾ ਸੇਵਨ ਕਰ ਰਹੇ ਹਨ ਤੇ ਇਸ ਨਾਲ ਕਈਆਂ ਦੀ ਮੌਤ ਓਵਰਡੋਜ਼ ਕਾਰਨ ਹੋਈ ਹੈ । ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬ ਅਨ-ਏਡਿਡ ਕਾਲਜ ਐਸੋਸੀਸ਼ਨ ਦੇ ਆਗੂ, ਮੈਂਬਰ ਤੇ ਇਲਾਕਾ ਤੇ ਹੋਰ ਵਿਅਕਤੀ ਵੀ ਮੌਜੂਦ ਸਨ ।

Read More : ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ

LEAVE A REPLY

Please enter your comment!
Please enter your name here