ਪਟਿਆਲਾ 12 ਜੁਲਾਈ 2025 : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ (Additional District Electoral Officer) ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਖਾਲੀ ਸਰਪੰਚਾਂ ਤੇ ਪੰਚਾਂ (Sarpanches and Panches) ਦੀਆਂ ਅਸਾਮੀਆਂ ਭਰਨ ਲਈ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਅਸਾਮੀਆਂ ਖਾਲੀ ਹਨ ।
ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ; ਵੋਟਾਂ 27 ਜੁਲਾਈ ਨੂੰ
ਉਨ੍ਹਾਂ ਦੱਸਿਆ ਕਿ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ (Nominations as per schedule) 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ । ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ । ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ ।
ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ (Number) ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ । ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000 ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000 ਰੁਪਏ ਨਿਰਧਾਰਤ ਕੀਤੀ ਗਈ ਹੈ ।
Read More : ਚੋਣ ਕਮਿਸ਼ਨ ਦਾ ਨਵਾਂ ਨਿਯਮ ਲਾਗੂ, 45 ਦਿਨਾਂ ਬਾਅਦ ਚੋਣਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਹੋਣਗੀਆਂ ਡਿਲੀਟ