ਪਟਿਆਲਾ, 18 ਜੁਲਾਈ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 125 (ਏ) ਬੀ. ਐਨ. ਐਸ. ਤਹਿਤ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ (ar speeding and reckless driving) ਨਾਲ ਲਿਆ ਕੇ ਮਾਰ ਕੇ ਲੱਤ ਤੋੜਨ ਅਤੇ ਜ਼ਖ਼ਮੀ ਕਰਨ ਤੇ ਕੇਸ ਦਰਜ ਕੀਤਾ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੁਖਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਕਮਲ ਕਾਲੋਨੀ ਸਰਹਿੰਦ ਰੋਡ ਪਟਿਆਲਾ ਨੇ ਦੱਸਿਆ ਕਿ 15 ਜੁਲਾਈ 2025 ਨੂੰ ਜਦੋਂ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਵੈਕਸਵੋਗਨ ਕਾਰ ਏਜੰਸੀ ਬਹਾਦੁਰਗੜ੍ਹ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰੀ, ਜਿਸ ਕਾਰਨ ਉਸਦੀ ਪੱਬੀ ਲੱਤ ਟੁੱੱਟ ਗਈ (The pubic bone is broken) ਤੇ ਕਾਫੀ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਮਾਰਨ ਤੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ