ਲਾਈਟਰ ਤੇ ਅੱਧਾ ਜਲਿਆ ਫੋਇਲ ਪੇਪਰ ਬਰਾਮਦ ਹੋਣ ਤੇ ਦੋ ਵਿਰੁੱਧ ਕੇਸ ਦਰਜ

0
11
FIR

ਪਟਿਆਲਾ, 19 ਜੁਲਾਈ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਲਾਈਟਰ (Lighter) ਤੇ ਅੱਧਾ ਜਲਿਆ ਫੋਇਲ ਪੇਪਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ ਪੁੱਤਰ ਧਰਮਾ ਸਿੰਘ, ਗੁਰਜਿੰਦਰ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਆਨ ਪਿੰਡ ਗੋਬਿੰਦਪੁਰਾ ਥਾਣਾ ਪਾਤੜਾਂ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਵਿਕਰਮਜੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਦੋਵੇਂ ਜਣੇ ਫੇਜ-4 ਅਰਬਨ ਐਸਟੇਟ ਪਟਿਆਲਾ ਦੀਆਂ ਨਵੀਆਂ ਬਣ ਰਹੀਆਂ ਕੋਠੀਆਂ ਨੇੜੇ ਝਾੜੀਆਂ ਵਿਚ ਲੁਕ ਕੇ ਨਸ਼ਾ ਕਰ ਰਹੇ ਹਨ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਇਕ ਲਾਈਟਰ ਅਤੇ ਅੱਧਾ ਜਲਿਆ ਹੋਇਆ ਫੋਇਲ ਪੇਪਰ ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ

LEAVE A REPLY

Please enter your comment!
Please enter your name here