ਪਟਿਆਲਾ, 21 ਜੁਲਾਈ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਕੀਤਾ ਹੈ ।
ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ
ਜਿਹੜੇ ਵਿਅਕਤੀਆਂ ਵਿਰੁੱ ਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਮ੍ਰਿਤਪਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਬਲਦ ਕੈਂਚੀਆ ਥਾਣਾ ਭਵਾਨੀਗੜ੍ਹ ਜਿਲਾ ਸੰਗਰੂਰ, ਅਭਿਸੇ਼ਕ ਵਾਸੀ ਜਲਾਲਪੁਰ ਥਾਣਾ ਸਦਰ ਪਟਿ, ਜੱਞੀ ਬੈਨੀਪਾਲ ਵਾਸੀ ਪ੍ਰੋਫੈਸਰ ਕਲੋਨੀ ਪਟਿਆਲਾ ਸ਼ਾਮਲ ਹੈ ।
ਪੁਲਸ ਕੋਲ ਦਰਜ ਕਰਵਾਈ ਸਿਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਵਿਕਾਸ਼ਾ ਪੁੱਤਰੀ ਸੁਰੇਸ਼ ਕੁਮਾਰ ਵਾਸੀ ਮਕਾਨ ਨੰ. 228 ਵਿਦਿਆ ਨਗਰ ਥਾਣਾ ਅਰਬਨ ਅਸਟੇਟ ਪਟਿਆਲਾ ਨੇ ਦੱਸਿਆ ਕਿ 7 ਜੁਲਾਈ ਨੂੰ ਜਦੋਂ ਉਹ ਆਪਣੇ ਘਰ ਤੋ ਕਸਬਾ ਬਹਾਦਰਗੜ੍ਹ ਗਈ ਸੀ ਤਾਂ ਉਪਰੋਕਤ ਵਿਅਕਤੀਆਂ ਨੇਉਸ ਨੂੰ ਘੇਰ ਕੇ ਕੁੱਟਮਾਰ (Beating) ਕ ੀਤੀ ਗਈ। ਜਿਸ ਤੇ ਜਦੋਂ ਉਸਨ ਮੌਕੇ ਤੇ ਫੋਨ ਕਰਕੇ ਆਪਣੇ ਪਿਤਾ ਨੂੰ ਬੁਲਾਇਆ ਤ ਾਾਂ ਉਪਰੋਕਤ ਵਿਅਕਤੀਆਂ ਨੇ ਉਸਦੇ ਮੂੰਹ ਤੇ ਵੀ ਥੱਪੜ ਮਾਰੇ (Slapped in the face too) ਅਤੇ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਮੋਕਾ ਤੋ ਫਰਾਰ ਹੋ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : 14 ਵਿਅਕਤੀਆਂ ਤੇ ਕੁੱਟਮਾਰ ਤੇ ਇਕ ਨੂੰ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ