ਪਟਿਆਲਾ, 25 ਜੁਲਾਈ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ 8 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਚਾਕੂ ਨਾਲ ਹਮਲਾ ਕਰਨ ਤੇ ਵੱਖ-ਵੱਖ ਧਾਰਾਵਾਂ 118 (1),190, 193 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ
ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਨ ਨਗਰ ਅਹਾਤਾ ਦਾ ਮਾਲਕ ਗੋਲਡੀ ਅਤੇ 6-7 ਅਣਪਛਾਤੇ ਵਿਅਕਤੀ ਸ਼ਾਮਲ ਹਨ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੰਦੀਪ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮਕਾਨ ਨੰ. 37-ਬੀ ਏਕਤਾ ਨਗਰ-ਏ ਥਾਣਾ ਅਨਾਜ ਮੰਡੀ ਪਟਿਆਲਾ ਨੇ ਦੱਸਿਆ ਕਿ 23 ਜੁਲਾਈ 2025 ਨੂੰ ਜਦੋਂ ਉਹ ਆਪਣੇ ਦੋਸਤ ਹਰਜਿੰਦਰ ਸਿੰਘ ਨਾਲ ਡੀ. ਐਮ. ਡਬਲਿਊਂ ਪੁੱਲ ਪਟਿਆਲਾ ਕੋਲ ਮੌਜੂਦ ਸਨ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੀ ਕੁੱਟਮਾਰ ਕੀਤੀ ਅਤੇ ਚਾਕੂ ਨਾਲ ਹਮਲਾ ਕੀਤਾ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ