ਚੰਡੀਗੜ੍ਹ, 26 ਜੁਲਾਈ 2025 : ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅੱਜ ਦੱਸਿਆ ਕਿ ਅੰਮ੍ਰਿਤਸਰ ਪੁਲਸ (Amritsar Police) ਵਲੋਂ ਇਕ ਨਸ਼ਾ ਤਸਕਰ ਦੀ ਫੜੋ-ਫੜੀ ਕੀਤੀ ਗਈ ਹੈ ਜਿਸ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਦੱਸਣਯੋਗ ਹੈ ਕਿ ਇਹ ਫੜੋ-ਫੜੀ ਸਰਹੱਦ ਪਾਰ ਤੋਂ ਨਾਰਕੋ ਤਸਕਰੀ ਵਿਰੁੱਧ ਇਕ ਵੱਡੀ ਕਾਰਵਾਈ ਹੈ । ਸੋਸ਼ਲ ਮੀਡੀਆ ਟਵੀਟ ਤੇ ਸਾਂਝੀ ਕੀਤੀ ਗਈ ਇਸ ਜਾਣਕਾਰੀ ਤਹਿਤ ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰੀ ਦਾ ਸਿੱਧਾ ਸਿੱਧ ਸਬੰਧ ਪਾਕਿਸਤਾਨ ਨਸ਼ਾ ਤਸਕਰਾਂ ਨਾਲ ਹੈ ।
ਕੌਣ ਹੈ ਮੁੱਖ ਮੁਲਜਮ
ਗੌਰਵ ਯਾਦਵ ਨੇ ਦਸਿਆ ਕਿ ਮੁੱਖ ਮੁਲਜ਼ਮ ਸਰਬਜੀਤ ਉਰਫ਼ ਜੋਬਨ ਜੋ ਕਿ ਸਰਹੱਦੀ ਖੇਤਰ ਦੇ ਇਕ ਪਿੰਡ ਤੋਂ ਕੰਮ ਕਰ ਰਿਹਾ ਹੈ । ਸਰਹੱਦ ਪਾਰ ਬਦਨਾਮ ਤਸਕਰ ਰਾਣਾ ਨਾਲ ਸਿੱਧਾ ਸੰਪਰਕ ਵਿਚ ਹੈ, ਨੂੰ ਇਕ ਨਾਬਾਲਗ਼ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਪੁੱਛਗਿੱਛ ਤੋਂ ਬਾਅਦ ਅਜਨਾਲਾ ਤੋਂ ਦੋ ਹੋਰ ਤਸਕਰਾਂ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 5 ਕਿਲੋ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ ।
6. 106 ਕਿਲੋ ਹੈਰੋਇਨ ਤੇ ਦੋ ਮੋਟਰਸਾਈਕਲ ਕੀਤੇ ਗਏ ਹਨ ਬਰਾਮਦ
ਗੌਰਵ ਯਾਦਵ ਨੇ ਦਸਿਆ ਕਿ ਮੁਲਜ਼ਮਾਂ ਵਿਰੁਧ ਕੁੱਲ ਰਿਕਵਰੀ 6.106 ਕਿਲੋ ਹੈਰੋਇਨ ਤੇ 2 ਮੋਟਰਸਾਈਕਲ (6.106 kg of heroin and 2 motorcycles) ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਸ ਸਟੇਸ਼ਨ ਹਵਾਈ ਅੱਡੇ ਅਤੇ ਪੁਲਸ ਸਟੇਸ਼ਨ ਛੇਹਰਟਾ ਵਿਖੇ ਐਫ਼. ਆਈ. ਆਰ. ਦਰਜ ਕੀਤੇ ਗਏ । ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਾਰਕੋ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਦੇ ਅਪਣੇ ਇਰਾਦੇ `ਤੇ ਦ੍ਰਿੜ੍ਹ ਹੈ ।
Read More : ਡਿਪੋਰਟੇਸ਼ਨ ਦੇ ਮੁੱਦੇ ‘ਤੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ