ਚੰਡੀਗੜ੍ਹ, 26 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐਸ. ਡੀ. ਰਾਜਬੀਰ ਸਿੰਘ (O. S. D. Rajbir Singh) ਵਲੋਂ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ (Legal notice of defamation) ਭੇਜਿਆ ਗਿਆ ਹੈ ।
ਨੋਟਿਸ ਵੀ ਕੀ ਆਖਿਆ ਗਿਆ ਹੈ
ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਵਲੋਂ ਜੋ ਕਾਂਗਰਸੀ ਨੇਤਾ ਸੁਖਪਾਲ ਖਹਿਰਾ (Congress leader Sukhpal Khaira) ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ ਗਿਆ ਹੈ ਵਿਚ ਆਖਿਆ ਗਿਆ ਹੈ ਕਿ ਉਹ 72 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ ਤੇ ਮੁਆਫੀ ਮੰਗਣ। ਕਿਉਂਕਿ ਖਹਿਰਾ ਵਲੋਂ ਉਨ੍ਹਾਂ ਤੇ ਜੋ ਦੋਸ਼ ਲਗਾਏ ਗਏ ਸਨ ਉਹ ਝੂਠੇ ਤੇ ਬੇਬੁਨਿਆਦੇ ਹਨ।ਓ. ਐਸ. ਡੀ. ਰਾਜਬੀਰ ਸਿੰਘ ਨੇ ਆਖਿਆ ਹੈ ਕਿ ਜੇਕਰ ਸੁਖਪਾਲ ਖਹਿਰਾ ਸੋਮਵਾਰ ਤੱਕ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ