ਪਟਿਆਲਾ, 26 ਜੁਲਾਈ 2025 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਆਮ ਆਦਮੀ ਕਲੀਨਿਕ (Aam Aadmi Clinic) ਦਾ ਅਚਨਚੇਤ ਨਿਰੀਖਣ ਕੀਤਾ । ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।
ਸਿਹਤ ਮੰਤਰੀ ਨੇ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨੇੜਲੇ ਆਮ ਆਦਮੀ ਕਲੀਨਿਕ ‘ਚ ਆਏ ਮਰੀਜਾਂ ਤੋਂ ਲਈ ਫੀਡਬੈਕ
ਆਪਣੇ ਦੌਰੇ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ (Medicines in the clinic) ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਮਰੀਜ਼ਾਂ ਨਾਲ ਗੱਲਬਾਤ ਕੀਤੀ । ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ । ਉਨ੍ਹਾਂ ਦੱਸਿਆ ਕਿ “ਹਰ ਨਾਗਰਿਕ ਦੇ ਦਰਵਾਜ਼ੇ ‘ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ । ਉਨ੍ਹਾਂ ਕਿਹਾ ਕਿ ਕਲੀਨਿਕ ਦਾ ਅਚਨਚੇਤ ਦੌਰਾ ਕਰਨ ਦਾ ਮਕਸਦ ਵੀ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ (Health services) ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਹੀ ਹੈ ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ