ਪਾਤੜਾਂ, 31 ਜੁਲਾਈ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਕੀਤਾ ਹੈ ।
ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ
ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਅਤਾਲਾ ਥਾਣਾ ਘੱਗਾ ਸ਼ਾਮਲ ਹੈ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ ਉਸਦੀ ਲੜਕੀ ਜੋ 17 ਸਾਲ 9 ਮਹੀਨਿਆਂ ਦੀ ਹੈ ਹੋਸਟਲ ਵਿੱਚ ਰਹਿੰਦੀ ਸੀ ਤੇ ਛੁੱਟੀਆਂ ਲੈ ਕੇ ਸਾਨੂੰ ਮਿਲਣ ਆਈ ਹੋਈ ਸੀ ।
ਸਿ਼ਕਾਇਤਕਰਤਾ ਨੇ ਦੱਸਿਆ ਕਿ 22 ਜੁਲਾਈ 2025 ਨੂੰ ਉਸ ਦੀ ਪਤਨੀ ਲੜਕੀ ਨੂੰ ਬੱਸ ਚੜਾਉਣ ਲਈ ਨਵਾ ਬੱਸ ਸਟੈਂਡ ਪਾਤੜਾਂ ਗਈ ਸੀ ਤੇ ਲੜਕੀ ਨੇ ਆਪਣੀ ਮਾਤਾ ਨੂੰ ਕਿਹਾ ਕਿ ਉਹ ਘਰ ਚਲੀ ਜਾਵੇ ਕਿਉਂਕਿ ਉਹ ਆਪ ਹੀ ਬੱਸ ਚੜ੍ਹ ਕੇ ਕਾਲਜ ਚਲੀ ਜਾਵੇਗੀ ਪਰ ਲੜਕੀ ਕਾਲਜ ਨਹੀਂ ਗਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸ ਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਲੜਕੇ ਵਿਰੁੱਧ ਕੇਸ ਦਰਜ