ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

0
9
CIASR

ਚੰਡੀਗੜ੍ਹ/ਅੰਮ੍ਰਿਤਸਰ, 2 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ(Four activists, including a minor, arrested) ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ । ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ  ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ,.30 ਬੋਰ ਦੇ ਚਾਰ ਸਟਾਰ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਹਾਸਲ ਕਰਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਭੜਕਾਉਣ ਅਤੇ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ । ਡੀ. ਜੀ. ਪੀ. ਨੇ ਕਿਹਾ ਕਿ ਇਸ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹਥਿਆਰਾਂ ਦੀ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ (Commissioner of Police (CP) Amritsar)ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਕੰਦਰ ਅਤੇ 17 ਸਾਲਾ ਨਾਬਾਲਗ, ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦਾ ਘਰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ ਅਤੇ ਨਿਰਧਾਰਤ ਸਥਾਨਾਂ ‘ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਦੇ ਸਨ ।

ਦੂਜੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਪਰਦੀਪ ਅਤੇ ਜਰਨੈਲ ਮ੍ਰਿਤਕ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ, ਜਿਸਦੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ, ਦੇ ਸਾਥੀ ਹਨ । ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨੀ ਤਸਕਰਾਂ (Pakistani arms smugglers) ਤੋਂ ਪ੍ਰਾਪਤ ਕੀਤੇ ਗਏ ਆਧੁਨਿਕ ਪਿਸਤੌਲ ਹਨ ਅਤੇ ਮ੍ਰਿਤਕ ਸੋਨੂੰ ਮੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸੌਂਪੇ ਸਨ । ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਕਾਰਵਾਈ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

LEAVE A REPLY

Please enter your comment!
Please enter your name here