ਰਾਜਪੁਰਾ, 5 ਅਗਸਤ 2025 : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ (Rajpura MLA Neena Mittal) ਨੇ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇ. ਵੀ. ਫੀਡਰ (11 KV Feeder) ਦਾ ਉਦਘਾਟਨ ਕੀਤਾ ਹੈ ।
ਸਰਕਾਰ ਦੇ ਰਹੀ ਹੈ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ । ਰਾਜਪੁਰਾ ਵਿਖੇ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ ।
ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ
ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. (Power Minister Harbhajan Singh E. T. O.) ਦੇ ਦਿਸ਼ਾ-ਨਿਰਦੇਸ਼ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐਸ. ਡੀ. ਓ. ਸਾਹਿਲ ਮਿੱਤਲ ਸਮੇਤ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ ।
ਫੀਡਰ ਦੀ ਸਥਾਪਨਾ ਨਾਲ ਪਹੁੰਚੇਗਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ
ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਦਿਸਾ-ਨਿਰਦੇਸ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ । ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ ।
ਨਵੇਂ 11 ਕੇ. ਵੀ. ਫੀਡਰ ਦੀ ਸ਼ੁਰੂਆਤ ਨਾਲ ਮਿਲੇਗਾ ਸਮੱਸਿਆਵਾਂ ਤੋਂ ਛੁਟਕਾਰਾ
ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ਉੱਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ । ਨਵੇਂ 11 ਕੇ. ਵੀ. ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ “ਜ਼ੀਰੋ ਟ੍ਰਿਪਿੰਗ” (“Zero Tripping”) ਯੋਜਨਾ ਅਧੀਨ ਕੀਤਾ ਗਿਆ ਹੈ, ਜਿਸਦਾ ਮੂਲ ਮਕਸਦ ਸ਼ਹਿਰੀ ਖੇਤਰਾਂ ਨੂੰ ਲਗਾਤਾਰ, ਬਿਨਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕਰਨਾ ਹੈ । ਇਹ ਯੋਜਨਾ ਪੰਜਾਬ ਸਰਕਾਰ ਦੀ ਊਰਜਾ ਖੇਤਰ ਵਿੱਚ ਨਵੀਨਤਾ ਦੀ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਘਰ, ਹਰੇਕ ਉਦਯੋਗ ਅਤੇ ਹਰੇਕ ਵਪਾਰੀ ਤੱਕ ਬਿਨਾਂ ਰੁਕਾਵਟ ਬਿਜਲੀ ਸਪਲਾਈ ਪਹੁੰਚਾਈ ਜਾਵੇ ।
Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ