ਜੰਮੂ-ਕਸ਼ਮੀਰ, 5 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ ਹੈ । ਉਹ ਪਿਛਲੇ ਲੰਬੇ ਸਮੇਂ ਬਿਮਾਰੀ ਚੱਲ ਰਹੇ ਸਨ ਅਤੇ ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ (Ram Manohar Lohia Hospital) ’ਚ ਆਖਰੀ ਸਾਹ ਲਿਆ । ਸੱਤਿਆਪਾਲ ਮਲਿਕ ਪਿਛਲੇ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ ।
ਬੀਤੀ ਰਾਤ ਹੋਈ ਸੀ ਸਿਹਤ ਖਰਾਬ
ਬੀਤੀ 11 ਮਈ ਨੂੰ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ । ਸੱਤਿਆਪਾਲ ਮਲਿਕ (Satyapal Malik) 23 ਅਗਸਤ ਤੋਂ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ । ਇਨ੍ਹਾਂ ਦੇ ਕਾਰਜਕਾਲ ਦੌਰਾਨ ਹੀ 5 ਅਗਸਤ 2019 ਨੂੰ ਜੰਮੂ-ਕਸ਼ਮੀਰ ’ਚ ਆਰਟੀਕਲ 370 ਨੂੰ ਹਟਾਇਆ ਗਿਆ ਸੀ ।
Read More : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਫ਼ੌਜ ਦੀ ਵਰਦੀ ਦੀ ਵਿਕਰੀ, ਸਿਲਾਈ ਅਤੇ ਭੰਡਾਰਨ ’ਤੇ ਪਾਬੰਦੀ