ਪਟਿਆਲਾ, 6 ਅਗਸਤ 2025 : ਸ਼ਾਹੀ ਸ਼ਹਿਰ ਪਟਿਆਲਾ ’ਚ ਪੰਜਾਬ ਪੁਲਸ ਦੇ ਇਕ ਇੰਸਪੈਕਟਰ ਅਤੇ ਇਕ ਏ. ਐਸ. ਆਈ. (Inspector and an A. S. I.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ।
ਕੀ ਹੈ ਮਾਮਲਾ
ਪਟਿਆਲਾ ਵਿਚ 26 ਜੂਨ ਨੂੰ ਦੋ ਨੌਜਵਾਨਾਂ ਨਾਲ ਮਾਰਕੁੱਟ ਕਰਨ ਅਤੇ ਉਨ੍ਹਾਂ ਨੂੰ ਥਰਡ ਡਿੱਗਰੀ ਟਾਰਚਰ ਕਰਨ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ਏ. ਐਸ. ਆਈ. ਬਲਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਥਾਣਾ ਘੱਗਾ ’ਚ ਕੇਸ ਵੀ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਰਹੀ ਹੈ ।
ਕਿਸ ਨੇ ਕਰਵਾਈ ਸੀ ਸਿ਼ਕਾਇਤ ਦਰਜ
ਜਿ਼ਲਾ ਪਟਿਆਲਾ ਅਧੀਨ ਆਉਂਦੇ ਕਸਬਾ ਘੱਗਾ (Kasba Ghagga) ਦੇ ਵਾਰਡ ਨੰਬਰ 6 ਦੀ ਵਸਨੀਕ ਵਰਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ 26 ਜੂਨ ਨੂੰ ਉਸ ਦੀ ਕੁੱਟਮਾਰ ਕੀਤੀ ਸੀ। ਪੁਲਿਸ ਨੇ 10 ਜੁਲਾਈ ਨੂੰ ਦੋਵਾਂ ਖ਼ਿਲਾਫ਼ ਐਫਆਈਆਰ ਨੰਬਰ 67 ਦਰਜ ਕੀਤੀ ਸੀ । ਵਰਿੰਦਰ ਕੌਰ ਨੇ ਦੋਸ਼ ਲਗਾਇਆ ਸੀ ਕਿ ਦੋਵੇਂ ਨੌਜਵਾਨਾਂ ਨੇ ਉਸਨੂੰ ਉਸਦੀ ਜ਼ਮੀਨ ਵਾਹੁਣ ਤੋਂ ਰੋਕਿਆ ਅਤੇ ਉਸਦੀ ਕੁੱਟਮਾਰ ਕੀਤੀ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਹਰਪ੍ਰੀਤ ਨੇ ਲਗਾਇਆ ਸੀ ਪੁਲਸ ਤੇ ਥਰਡ ਡਿੱਗਰੀ ਤੇ ਬਿਜਲੀ ਦੇ ਝਟਕੇ ਦੇਣ ਦਾ ਦੋਸ਼
ਹਰਪ੍ਰੀਤ ਸਿੰਘ ਨੇ ਪੁਲਿਸ ’ਤੇ ਉਸਨੂੰ ਥਰਡ ਡਿਗਰੀ (Third degree) ਦੇਣ ਅਤੇ ਪੁਲਿਸ ਸਟੇਸ਼ਨ ਵਿੱਚ ਬਿਜਲੀ ਦੇ ਝਟਕੇ ਦੇਣ ਦਾ ਆਰੋਪ ਲਗਾਇਆ ਸੀ। ਹਰਪ੍ਰੀਤ ਸਿੰਘ ਦੀ ਡਾਕਟਰੀ ਜਾਂਚ ਦੌਰਾਨ ਹਮਲੇ ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਤਤਕਾਲੀ ਐਸ. ਆਈ. ਯਸ਼ਪਾਲ ਸ਼ਰਮਾ ਅਤੇ ਏ. ਐਸ. ਆਈ. ਬਲਵੀਰ ਸਿੰਘ ਵਿਰੁੱਧ ਕੇਸ ਦਰਜ (Case registered) ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਬਾਅਦ ਐਸ. ਐਸ. ਪੀ. ਨੇ ਦੋਵਾਂ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ।
Read More : ਵੀਜ਼ਾ ਪੇਲੈਸ ਫਰਮ ਦਾ ਲਾਇਸੰਸ ਮੁਅੱਤਲ