ਨਵੀਂ ਦਿੱਲੀ, 7 ਅਗਸਤ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ । ਜਲੀ ਹੋਈ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਜਾਂਚ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦੇ ਹੋਏ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਏ. ਜੀ. ਮਸੀਹ ਦੀ ਬੈਂਚ ਨੇ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਦਾ ਆਚਰਣ ਵਿਸ਼ਵਾਸ ਪੈਦਾ ਨਹੀਂ ਕਰਦਾ। ਇਸ ਲਈ ਉਨ੍ਹਾਂ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ ।
ਜਸਟਿਸ ਵਰਮਾ ਨੇ ਦਿੱਤੀ ਸੀ ਸੁਪਰੀਮ ਕੋਰਟ ਵਿਚ ਦਲੀਲ ਕਿ ਜਾਂਚ ਕਮੇਟੀ ਦੀ ਰਿਪੋਰਟ ਰਾਸ਼ਟਰਪਤੀ-ਪ੍ਰਧਾਨ ਮੰਤਰੀ ਨੂੰ ਭੇਜਣਾ
ਗੈਰ-ਸੰਵਿਧਾਨਕ ਹੈ
ਇਸ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ (Justice Yashwant Verma) ਨੇ ਅੰਦਰੂਨੀ ਜਾਂਚ ਪੈਨਲ ਦੀ ਰਿਪੋਰਟ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ’ਚ ਉਨ੍ਹਾਂ ਨੂੰ ਨਕਦੀ ਵਸੂਲੀ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ । ਜਸਟਿਸ ਵਰਮਾ ਨੇ ਸੁਪਰੀਮ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਜਾਂਚ ਕਮੇਟੀ ਦੀ ਰਿਪੋਰਟ ਰਾਸ਼ਟਰਪਤੀ-ਪ੍ਰਧਾਨ ਮੰਤਰੀ ਨੂੰ ਭੇਜਣਾ ਗੈਰ-ਸੰਵਿਧਾਨਕ ਹੈ ਪਰ ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ (Reject the argument) ਕਰ ਦਿੱਤਾ ।
Read More : ਸੁਪਰੀਮ ਕੋਰਟ ਕਾਲਜੀਅਮ ਨੇ ਕੀਤੀ ਹਾਈ ਕੋਰਟ ਦੇ ਜੱਜਾਂ ਵਜੋਂ 10 ਨਾਵਾਂ ਦੀ ਸਿਫਾਰਿਸ਼