ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

0
17
assaulting and threatening

ਪਟਿਆਲਾ, 8 ਅਗਸਤ 2025 : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (3), 332 (ਸੀ), 190 ਬੀ. ਐਨ. ਐਸ. ਤਹਿਤ ਘਰ ਅੰਦਰ ਵੜ ਕੇ ਕੁੱਟਮਾਰ (assaulting) ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਬਚਨ ਪੁੱਤਰ ਰਾਮ ਬਚਨ ਵਾਸੀ ਗੋਬਿੰਦ ਬਾਗ ਪਟਿਆਲਾ, ਰਵਿੰਦਰ, ਨੀਰਜ ਅਤੇ ਦੋ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿਕਾਇਤ ਵਿਚ ਸਿ਼ਕਾਇਤਕਰਤਾ (Complainant) ਊਸ਼ਾ ਰਾਣੀ ਪਤਨੀ ਜਗਦੀਸ਼ ਕੁਮਾਰ ਵਾਸੀ ਤਫਜਲਪੁਰਾ ਪਟਿਆਲਾ ਨੇ ਦੱਸਿਆ ਕਿ 1 ਅਗਸਤ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਅੰਦਰ ਵੜ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਦੋਂ ਉਸਦੇ ਪਤੀ ਵਲੋਂ ਛੁੱਡਵਾਉਣ ਲਈ ਆਇਆ ਗਿਆ ਤਾਂ ਉਸਦੀ ਵੀ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

LEAVE A REPLY

Please enter your comment!
Please enter your name here