ਚੰਡੀਗੜ੍ਹ, 9 ਅਗਸਤ 2025 : ਆਜ਼ਾਦੀ ਦਿਵਸ (Independence Day) ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ।
ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (Director General of Police) (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀ. ਪੀ. /ਐਸ. ਐਸ. ਪੀ. ਨੂੰ , ਸੁਪਰਡੈਂਟ ਆਫ਼ ਪੁਲਿਸ (ਐਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ । ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਦੇ 151 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਭਿਆਨ ਦੌਰਾਨ ਰੇਲਵੇ ਸਟੇਸ਼ਨਾਂ ਵਿਖੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕਾਰਜ ਦੌਰਾਨ ਲਗਭਗ 72 ਸ਼ੱਕੀ ਵਿਅਕਤੀਆਂ (72 suspects) ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ।
ਇਸ ਤੋਂ ਇਲਾਵਾ, ਪੁਲਸ ਟੀਮਾਂ ਨੇ 160ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਸ਼ੁੱਕਰਵਾਰ ਨੂੰ 352 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਰਾਜ ਭਰ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 59 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 160 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 25,149 ਹੋ ਗਈ ਹੈ ।
ਵਿਸ਼ੇਸ਼ ਡੀ. ਜੀ. ਪੀ. (Special D. G. P.) ਨੇ ਕਿਹਾ ਕਿ ਇਸ ਛਾਪੇਮਾਰੀ ਕਾਰਨਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ, 12627 ਨਸ਼ੀਲੀਆਂ ਗੋਲੀਆਂ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 106 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 232 ਤੋਂ ਵੱਧ ਪੁਲਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੀ ਜਾਂਚ ਕੀਤੀ ਹੈ ਅਤੇ ਰਾਜ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ (Raided) ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 375 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ । ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
Read More : ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ