ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਕੀਤਾ ਪੇਸ਼

0
17
CEO Conclave

ਚੰਡੀਗੜ੍ਹ, 9 ਅਗਸਤ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਮੁੱਖ ਮੰਤਰੀ ਵਜੋਂ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਸੀ. ਈ. ਓ. ਕਨਕਲੇਵ (C. E. O. Conclave) `ਚ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਿਰਫ਼ ਪੈਸਾ ਨਹੀਂ, ਦਿਲ, ਤਨ ਤੇ ਮਨ ਵੀ ਲਗਾਉਣੀ ਲੋੜ ਹੈ ।

6 ਮਹੀਨਿਆਂ ਵਿਚ ਆਵੇਗਾ ਪਿੰਡਾਂ ਤੇ ਸ਼ਹਿਰਾਂ ਵਿਚ ਬਦਲਾਓ

ਸੀ. ਈ. ਓ. ਕਨਕਲੇਵ ਵਿਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਤੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ (National Coordinator Arvind Kejriwal) ਨੇ ਆਖਿਆ ਹੈ ਕਿ ਅਗਲੇ 6 ਮਹੀਨਿਆਂ ਵਿੱਚ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਵੱਡਾ ਬਦਲਾਵ ਆਵੇਗਾ ਤੇ ਸਾਰੇ 166 ਸ਼ਹਿਰਾਂ ਦੀ ਕਾਇਆ ਕਲਪ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੱਤ ਸ਼ਹਿਰਾਂ ਦੀਆਂ ਮੁੱਖ ਸੜਕਾਂ ਦਾ ਤਾਂ ਯੂਰਪੀ ਮਾਡਲ `ਤੇ ਦੁਬਾਰਾ ਨਿਰਮਾਣ ਕੀਤਾ ਜਾਵੇਗਾ ।

ਪਿੰਡਾਂ ਵਿੱਚ ਸੜਕਾਂ, ਝੀਲਾਂ ਦੀ ਸਫਾਈ ਅਤੇ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ

ਪੰਜਾਬ ਦੇ ਪਿੰਡਾਂ ਵਿਚ ਸੜਕਾਂ, ਝੀਲਾਂ ਦੀ ਸਫਾਈ ਅਤੇ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ `ਚ ਲੋਕਾਂ ਦੀਆਂ ਸਿ਼ਕਾਇਤਾਂ `ਤੇ 3500 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲਈ ਆਸਾਨ ਰਜਿਸਟ੍ਰੇਸ਼ਨ ਅਤੇ ਜਮਾਬੰਦੀ ਪੋਰਟਲ ਵੀ ਲਾਂਚ ਕੀਤਾ ਜਾ ਚੁੱਕਿਆ ਹੈ ।

ਉਦਯੋਗਿਕ ਜਗਤ ਦੀ ਸੁਝਾਵੀ ਭੂਮਿਕਾ ਪੰਜਾਬ ਦੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਉਦਯੋਗਿਕ ਜਗਤ ਦੀ ਸੁਝਾਵੀ ਭੂਮਿਕਾ ਪੰਜਾਬ ਦੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਹੈ । ਮਾਨ ਨੇ ਕਿਹਾ ਕਿ ਮਾਰਚ 2022 ਤੋਂ ਹੁਣ ਤੱਕ 1. 14 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ ਤੇ 4.5 ਲੱਖ ਤੋਂ ਵੱਧ ਨੌਕਰੀਆਂ ਵੀ ਮਿਲੀਆਂ ਹਨ ।

ਸਰਕਾਰ ਦਾ ਉਦਯੋਗ, ਸਿੱਖਿਆ ਅਤੇ ਸਿਹਤ `ਤੇ ਹੈ ਖਾਸ ਧਿਆਨ : ਸਿਸੋਦੀਆ

ਸਾਬਕਾ ਡਿਪਟੀ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅੰਦਰ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੇ ਵੱਡੇ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਲਈ ਤਤਪਰ ਹਨ ਤੇ ਸਰਕਾਰ ਦਾ ਉਦਯੋਗ, ਸਿੱਖਿਆ ਅਤੇ ਸਿਹਤ `ਤੇ ਖਾਸ ਧਿਆਨ ਹੈ ।

Read More : ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਰੱਖਿਆ ਨੀਂਹ ਪੱਥਰ

LEAVE A REPLY

Please enter your comment!
Please enter your name here