ਪਟਿਆਲਾ, 11 ਅਗਸਤ 2025 : ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” (“Colorful Punjab”) ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੀਤਾ ਅਚਨਚੇਤ ਦੌਰਾ
ਅਚਨਚੇਤ ਦੌਰਾ (Sudden attack) ਫੈਕਟਰੀ ਏਰੀਆ, ਪਰਾਂਠਾ ਮਾਰਕੀਟ, ਗੁਰਬਖਸ਼ ਕਾਲੋਨੀ, ਛੋਟੀ ਅਤੇ ਵੱਡੀ ਨਦੀ, ਝਿੱਲ, ਤ੍ਰਿਪੜੀ ਅਤੇ ਭਾਦਸੋਂ ਰੋਡ ਸਮੇਤ ਹੋਰ ਆਲੇ-ਦੁਆਲੇ ਦੇ ਇਲਾਕਿਆਂ ‘ਚ ਕੀਤਾ ਗਿਆ । ਉਨ੍ਹਾਂ ਇਲਾਕੇ ਦੇ ਪਾਰਕਾਂ, ਮਾਰਕੀਟਾਂ ਅਤੇ ਨਿਵਾਸੀ ਇਲਾਕਿਆਂ ਦਾ ਵਿਸਥਾਰ ਵਿੱਚ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ।
ਇਲਾਕੇ ‘ਚ ਹੋਣਾ ਚਾਹੀਦਾ ਹੈ ਠੀਕ ਦਿਸ਼ਾ ‘ਚ ਕੰਮ
ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ (Municipal Corporation officials) ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਲਾਕੇ ‘ਚ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ, ਪਾਰਕਾਂ ਦੀ ਸੰਭਾਲ ਅਤੇ ਸੀਵਰੇਜ ਸਿਸਟਮ ਦੀ ਠੀਕ ਦਿਸ਼ਾ ‘ਚ ਕੰਮ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ ਹੈ ।
ਚੈਕਿੰਗ ਹੁਣ ਹਰ ਹਫ਼ਤੇ ਕੀਤੀ ਜਾਵੇਗੀ
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਤਰ੍ਹਾਂ ਦੀ ਚੈਕਿੰਗ ਹੁਣ ਹਰ ਹਫ਼ਤੇ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਹਕੀਕਤਾਂ ਦੀ ਨਿਗਰਾਨੀ ਨਿਰੰਤਰ ਚਲਦੀ ਰਹੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਕਚਰੇ ਦੀ ਲਿਫਟਿੰਗ ਦਿਨ ਵਿੱਚ ਦੋ ਵਾਰ ਹੋਣੀ ਚਾਹੀਦੀ ਹੈ ਤਾਂ ਜੋ ਕਚਰੇ ਦਾ ਜਮਾਵਾਂ ਨਾ ਹੋਵੇ ਅਤੇ ਬਿਮਾਰੀਆਂ ਫੈਲਣ ਤੋਂ ਰੋਕਿਆ ਜਾ ਸਕੇ । ਡਾ. ਬਲਬੀਰ ਸਿੰਘ ਨੇ ਡਿਪਟੀ ਮੇਅਰ ਨੂੰ ਨਿਰਦੇਸ਼ ਦਿੱਤੇ ਕਿ ਵਾਰਡ ਅਧਾਰਤ ਕਮੇਟੀਆਂ ਬਣਾਈਆਂ ਜਾਣ ਜੋ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਤਰੀਕੇ ਨਾਲ ਚੁਕਾਈ ਅਤੇ ਪ੍ਰਬੰਧਨ ਲਈ ਯੋਜਨਾ ਤਿਆਰ ਕਰਨ ।
ਸ਼ਹਿਰ ‘ਚ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਜਗਾ-ਜਗਾ ਗੰਦਗੀ ਦੇ ਢੇਰ ਲੱਗਣੇ ਚਾਹੀਦੇ ਹਨ
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ‘ਚ ਕੂੜਾ ਨਹੀਂ ਹੋਣਾ ਚਾਹੀਦਾ (There should be no garbage in the city.) ਅਤੇ ਨਾ ਹੀ ਜਗਾ-ਜਗਾ ਗੰਦਗੀ ਦੇ ਢੇਰ ਲੱਗਣੇ ਚਾਹੀਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਜੋ ਕਿ ਮੱਛਰਾਂ ਦੇ ਪੈਦਾ ਹੋਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦੇ ਫੈਲਾਅ ਦਾ ਕਾਰਨ ਬਣ ਸਕਦਾ ਹੈ । ਸਿਹਤ ਮੰਤਰੀ ਨੇ ਆਖ਼ਰ ਵਿੱਚ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਗ੍ਹਾ ਜਗਾ ਕੂੜਾ ਗੇਰਨ ਤੋਂ ਗ਼ੁਰੇਜ਼ ਕਰਨ ।
ਪੰਜਾਬ ਸਰਕਾਰ ਲੋਕਾਂ ਦੇ ਸਿਹਤਮੰਦ ਜੀਵਨ ਲਈ ਵਚਨਬੱਧ ਹੈ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਿਹਤਮੰਦ ਜੀਵਨ ਲਈ ਵਚਨਬੱਧ ਹੈ ਅਤੇ “ਰੰਗਲਾ ਪੰਜਾਬ” ਮੁਹਿੰਮ ਦੇ ਤਹਿਤ ਹਰ ਪੱਖੋਂ ਵਿਕਾਸ ਅਤੇ ਸਫਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਇਸ ਮੌਕੇ ਡਿਪਟੀ ਮੇਅਰ ਹਰਿੰਦਰ ਕੋਹਲੀ, ਸੁਰੇਸ਼ ਰਾਏ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ ।
Read More : ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ : ਡਾ. ਬਲਬੀਰ ਸਿੰਘ