ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ

0
7
Full Dress Reharsal

ਪਟਿਆਲਾ 13 ਅਗਸਤ 2025 : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ (The country’s 79th Independence Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ ।

Full Dress Reharsal

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਅਤੇ ਐਸ. ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ. ਟੀ. ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ ।

Full Dress Reharsal

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ. ਟੀ. ਬੀ. ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ. ਸੀ. ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ. ਸੀ. ਸੀ. ਵਿੰਗ ਸਮੇਤ ਪੰਜਾਬ ਪੁਲਸ ਦੇ ਆਈ. ਆਰ. ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ।

Full Dress Reharsal

ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ

ਐਸ. ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ । ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਸ ਥਾਣੇ , ਚੌਂਕੀ, ਨਾਕੇ ਜਾਂ ਪੀ. ਸੀ. ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ. ਡੀ. ਐਮ. ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

Read More : 75ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਸਰਕਾਰ ਲੋਕਾਂ ਨੂੰ ਦੇਵੇਗੀ ਇਹ ਤੋਹਫਾ: CM ਭਗਵੰਤ ਮਾਨ

LEAVE A REPLY

Please enter your comment!
Please enter your name here