ਅੰਮ੍ਰਿਤਸਰ, 18 ਅਗਸਤ 2025 : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਹੁਕਮਾਂ ਤੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲਦਾ ਆ ਰਿਹਾ ਵਿਵਾਦ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕੀਤਾ ਗਿਆ ।
ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ-ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ
ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਇੱਥੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ-ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ