ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਲੋਕਲ ਛੁੱਟੀ

0
225
Harchand Singh Longowal

ਸੰਗਰੂਰ, 18 ਅਗਸਤ 2025 : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20-08-2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਜਿਹੜੇ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ।

ਹਰ ਸਾਲ ਵਾਂਗ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਸੰਤ ਲੌਂਗੋਵਾਲ ਨੂੰ

ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20-08-2025 ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ । ਇਸ ਮੌਕੇ ਲੋਕ, ਲੌਂਗੋਵਾਲ ਵਿਖੇ ਬਰਸੀ ਸਬੰਧੀ ਸਰਧਾਂਜਲੀ ਭੇਟ ਕਰਨ ਪੁੱਜਦੇ ਹਨ, ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿਦਿੱਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ 20-08-2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ।

Read More : ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ

LEAVE A REPLY

Please enter your comment!
Please enter your name here