27 ਤੋਂ 30 ਅਗਸਤ ਤੱਕ ਸਕੂਲ ਬੰਦ ਰੱਖਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

0
6
Chief Minister

ਚੰਡੀਗੜ੍ਹ, 26 ਅਗਸਤ 2025 : ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ (Heavy rain) ਅਤੇ ਹੜ੍ਹਾਂ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਰਾਜ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਐਤਵਾਰ ਤੱਕ ਛੁੱਟੀ ਰਹੇਗੀ । ਦੱਸਣਯੋਗ ਹੈ ਕਿ 27 ਤੋਂ 30 ਅਗਸਤ ਤੱਕ ।

ਆਖਰ ਕਿਊਂ ਕੀਤਾ ਗਿਆ ਹੈ ਇਹ ਫ਼ੈਸਲਾ

ਮੁੱਖ ਮੰਤਰੀ ਮਾਨ (Chief Minister Hon.) ਵਲੋਂ ਉਕਤ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ, ਕਿਉਂਕਿ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੌਸਮ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ (Government and private schools)  27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ ।

Read More : ਮੁੱਖ ਮੰਤਰੀ ਮਾਨ ਨੇ ਜਨਤਾ ਦੇ ਨਾਮ ਕੀਤ ਇਕ ਖੁੱਲ੍ਹਾ ਪੱਤਰ ਜਾਰੀ

LEAVE A REPLY

Please enter your comment!
Please enter your name here