ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਗਸਤ 2025 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 (Punjab Travel Professionals Regulation Act-2012) ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ ।
ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਨੂੰ ਜਾਰੀ ਕੀਤਾ ਲਾਇਸੈਂਸ 26 ਅਗਸਤ ਨੂੰ ਹੋ ਗਿਆ ਸੀ ਖਤਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional District Magistrate) ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਐਸ. ਸੀ. ਓ. ਨੰ: 16, ਦੂਜੀ ਮੰਜ਼ਿਲ, ਸੰਨੀ ਇਨਕਲੇਵ, ਸੈਕਟਰ-125, ਦੇਸੂਮਾਜਰਾ, ਖਰੜ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕ ਪਰਮਜੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਖਾਨਪੁਰ, ਤਹਿਸੀਲ, ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:337/ਆਈ. ਸੀ, ਮਿਤੀ 27.08.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 26-08-2024 ਖਤਮ ਹੋ ਚੁੱਕੀ ਹੈ ।
ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਦਾ ਦਫਤਰ ਬੰਦ ਸੀ
ਉਕਤ ਸਬੰਧ ਵਿੱਚ ਉਪ-ਮੰਡਲ ਮੈਜਿਸਟ੍ਰੇਟ ਖਰੜ ਦੀ ਚੈਕਿੰਗ ਰਿਪੋਰਟ ਅਨੁਸਾਰ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ (Gympab Education Service Firm) ਦਾ ਦਫਤਰ ਬੰਦ ਸੀ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਸਮੇਂ ਸਿਰ ਨਾ ਭੇਜਣ ਕਰਕੇ, ਉਪ ਮੰਡਲ ਮੈਜਿਸਟ੍ਰੇਟ, ਖਰੜ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਲਾਇਸੈਂਸ ਕਰ ਦਿੱਤਾ ਗਿਆ ਹੈ ਰੱਦ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 337/ਆਈ. ਸੀ. ਮਿਤੀ 27.08.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ।
ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ ।
Read More : ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ