ਮੁਹੰਮਦ ਤਾਇਬ ਅਤੇ ਡੀ. ਸੀ. ਨੇ ਲਿਆ ਘੱਗਰ ਵਿਚ ਪਾਣੀ ਦੇ ਵਹਾਅ ਦਾ ਜਾਇਜ਼ਾ

0
30
Deputy Commissioner

ਘਨੌਰ/ਪਟਿਆਲਾ, 29 ਅਗਸਤ 2025 : ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਸੀਨੀਅਰ ਆਈ ਏ ਐਸ ਅਧਿਕਾਰੀ (IAS officer) ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਅਤੇ ਮਾੜੂ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਇਸ ਮੌਕੇ ਘੱਗਰ ਦੇ ਕਮਜ਼ੋਰ ਕਿਨਾਰਿਆਂ ‘ਤੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਨਿਰੀਖਣ ਕੀਤਾ । ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ. ਡੀ. ਐਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ ਵੀ ਮੌਜੂਦ ਸਨ ।

ਜ਼ਿਲ੍ਹੇ ਦੀਆਂ ਨਦੀਆਂ ‘ਚ ਪਾਣੀ ਦੇ ਵਹਿਣ ‘ਤੇ 24 ਘੰਟੇ ਨਿਗਰਾਨੀ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਕਮਜ਼ੋਰ ਬੰਨ੍ਹ ਮਜ਼ਬੂਤ ਕੀਤੇ, ਸਥਿਤੀ ਨਿਯੰਤਰਣ ਹੇਠ

ਦੋਵਾਂ ਅਧਿਕਾਰੀਆਂ ਨੇ ਸਰਾਲਾ ਹੈਡ ਵਿਖੇ ਇਲਾਕੇ ਦੇ ਪਤਵੰਤਿਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ (Flood protection) ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਜਿਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਮਾੜੂ ਵਿਖੇ ਘੱਗਰ ਦੇ ਕਿਨਾਰੇ ‘ਤੇ ਨਿਗਰਾਨੀ ਰੱਖਣ ਬਾਰੇ ਦੱਸਦਿਆਂ ਕਿਹਾ ਕਿ ਸਾਫ ਮੌਸਮ ਦੌਰਾਨ ਇਸ ਜਗ੍ਹਾ ‘ਤੇ ਪੱਥਰ ਲਗਾ ਕੇ ਪੱਕਾ ਕੀਤਾ ਜਾਵੇਗਾ ।

ਲੋਕ ਸਾਵਧਾਨ ਰਹਿ ਕੇ ਅਫ਼ਵਾਹਾਂ ਤੋਂ ਬਚਣ ਅਤੇ ਵਗਦੇ ਪਾਣੀ ਨੇੜੇ ਨਾ ਜਾਣ ਸਮੇਤ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਪਾਣੀ ਤੋਂ ਦੂਰ ਰੱਖਣ-ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ‘ਚ ਭਾਂਖਰਪੁਰ ਵਿਖੇ 5 ਫੁੱਟ ਗੇਜ ‘ਤੇ ਅਤੇ ਸਰਾਲਾ ਹੈਡ ‘ਤੇ 11 ਫੁੱਟ ਗੇਜ ‘ਤੇ ਪਾਣੀ ਵਹਿ ਰਿਹਾ ਹੈ । ਇਹ ਪਾਣੀ ਦੇਰ ਰਾਤ ਤੱਕ ਕੁਝ ਵਧੇਗਾ ਪਰ ਫੇਰ ਘਟਣਾ ਸ਼ੁਰੂ ਹੋ ਜਾਵੇਗਾ ਕਿਉਂਕਿ ਘੱਗਰ ਦੇ ਕੈਚਮੈਂਟ ਖੇਤਰ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਜਿਸ ਕਾਰਨ ਪਟਿਆਲਾ ਜ਼ਿਲ੍ਹੇ ਵਿੱਚ ਫਿਲਹਾਲ ਪਾਣੀ ਵੱਧਣ ਦਾ ਖ਼ਦਸ਼ਾ ਨਹੀਂ ਹੈ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੌਸਮ ਸਮੇਤ ਪਾਣੀ ਦੇ ਵਹਾਅ ‘ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਥਿਤੀ ਨਿਯੰਤਰਣ ਅਧੀਨ ਹੈ ।

ਘੱਗਰ ਦੇ ਕੈਚਮੈਂਟ ਖੇਤਰ ‘ਚ ਪਾਣੀ ਘਟਿਆ, ਪਟਿਆਲਾ ਜਿਲ੍ਹੇ ‘ਚ ਪਾਣੀ ਆਉਣ ਤੋਂ ਬਚਾਅ

ਉਨ੍ਹਾਂ ਕਿਹਾ ਕਿ ਟਾਂਗਰੀ ਅਤੇ ਮਾਰਕੰਡਾ ਨਦੀ ‘ਚ ਬੇਸ਼ੱਕ ਵੱਧ ਪਾਣੀ ਵਹਿ ਰਿਹਾ ਹੈ ਪਰ ਖਤਰੇ ਦੀ ਕੋਈ ਗੱਲ ਨਹੀਂ ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਦੀ ਵੱਡੀ ਨਦੀ ਵਿੱਚ ਫਿਲਹਾਲ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ। ਨਦੀ ਦਾ ਪਾਣੀ ਲੈਵਲ ਬਿਲਕੁਲ ਨਿਯੰਤਰਿਤ ਹੈ ਅਤੇ ਕੋਈ ਵੀ ਚਿੰਤਾ ਵਾਲੀ ਸਥਿਤੀ ਨਹੀਂ ਹੈ । ਪਟਿਆਲਾ ਵਾਸੀਆਂ ਨੂੰ ਬੇਨਤੀ ਹੈ ਕਿ ਅਫ਼ਵਾਵਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤ ਰਹਿਣ ।

ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ

ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ ‘ਚ ਪਾਣੀ ਦੇ ਵਹਿਣ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਫ਼ਿਲਹਾਲ ਨਦੀਆਂ ‘ਚ ਪਾਣੀ ਵਧਣ ਦੀ ਕਿਸੇ ਤਰ੍ਹਾਂ ਦੀ ਵੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ।

ਲੋਕ ਸਾਵਧਾਨ ਰਹਿ ਕੇ ਅਫ਼ਵਾਹਾਂ ਤੋਂ ਬਚਣ ਅਤੇ ਵਗਦੇ ਪਾਣੀ ਨੇੜੇ ਨਾ ਜਾਣ ਸਮੇਤ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਪਾਣੀ ਤੋਂ ਦੂਰ ਰੱਖਣ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ ‘ਚ ਕੋਈ ਢਿੱਲ ਜਾਂ ਅਣਗਹਿਲੀ ਤੇ ਲਾਪਰਵਾਹੀ ਨਾ ਵਰਤੀ ਜਾਵੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ 0175-2350550 ਤੇ 2358550 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ । ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਲੋਕ ਸਾਵਧਾਨ ਰਹਿਕੇ ਅਫ਼ਵਾਹਾਂ ਤੋਂ ਬਚਣ ਅਤੇ ਵਗਦੇ ਪਾਣੀ ਨੇੜੇ ਨਾ ਜਾਣ ਸਮੇਤ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਪਾਣੀ ਤੋਂ ਦੂਰ ਰੱਖਣ ।

Read More : ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਪਾਇਪਲਾਈਨ ਪਾਉਣ ਦੇ ਕੰਮ ਦਾ ਜਾਇਜ਼ਾ

LEAVE A REPLY

Please enter your comment!
Please enter your name here