ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਧਾਈ ਤੇ ਅਪਡੇਸ਼ਨ ਦਾ ਕੰਮ ਜਾਰੀ

0
21
Additional Deputy Commissioner (Rural Development)

ਪਟਿਆਲਾ 29 ਅਗਸਤ 2025 : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) (Additional Deputy Commissioner (Rural Development)) -ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ (Zila Parishad and Panchayat Samiti Elections) 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ ।

ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 3 ਸਤੰਬਰ ਤੱਕ ਵਧਾਈ ਗਈ : ਅਮਰਿੰਦਰ ਸਿੰਘ ਟਿਵਾਣਾ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 8 ਸਤੰਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ 2025 ਨੂੰ ਕੀਤੀ ਜਾਵੇਗੀ । ਉਹਨਾਂ ਸਭ ਵੋਟਰਾਂ (Voters) ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਹੋਣ ‘ ਤੇ ਦਾਅਵਾ ਜਾਂ ਇਤਰਾਜ ਦਾਖ਼ਲ ਕਰਨ ਲਈ 3 ਸਤੰਬਰ ਤੋਂ ਪਹਿਲਾਂ ਆਪਣੇ ਦਾਅਵੇ ਜਾਂ ਇਤਰਾਜ਼ ਜਰੂਰ ਦਾਖ਼ਲ ਕਰਨ ।

Read More : ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਵੱਲੋਂ ਡੇਂਗੂ ਰੋਕਥਾਮ ਲਈ ਮੀਟਿੰਗ

LEAVE A REPLY

Please enter your comment!
Please enter your name here