ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ

0
22
Relief Center

ਚੰਡੀਗੜ੍ਹ, 29 ਅਗਸਤ 2025 : ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ । ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ (Flood affected areas)  `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ । ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ।

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ (Forest Minister Lal Chand Kataruchak) ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ । ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ੍ਹਾਂ ਦਾ ਅਤੇ ਫਸਲ ਦਾ ਨੁਕਸਾਨ ਹੋਇਆ ਹੈ ਜਲਦੀ ਹੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਕੇ ਜੋ ਬਣਦੀ ਸਹਾਇਤਾ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੁੱਕੇ ਰਾਸ਼ਨ ਦੀਆਂ 3200 ਤੋਂ ਵੱਧ ਕਿੱਟਾਂ, ਪਾਣੀ ਦੀਆਂ 45000 ਬੋਤਲਾਂ, 17000 ਫੂਡ ਪੈਕਟ ਵੰਡੇ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ । ਪਿੰਡ ਕੰਮਵਾਲ, ਬਾਗੂਵਾਲ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪੀੜਤ ਲੋਕਾਂ ਨੂੰ ਮੀਂਹ ਤੋਂ ਬਚਨ ਲਈ ਤਰਪਾਲਾਂ, ਮੱਛਰਦਾਨੀਆਂ, ਰਾਸ਼ਣ ਸਮੱਗਰੀ ਅਤੇ ਹੋਰ ਲੋੜੀਦੀਆਂ ਚੀਜਾਂ ਵੰਡੀਆਂ । ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਅਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ `ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ।

700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਦੇ ਥੈਲੇ, ਮੈਡੀਕਲ ਟੀਮਾਂ ਵੱਲੋਂ ਪੀੜਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਛੇਤੀ ਹੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇਗੀ ।

ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਵਿਖੇ ਪਹੁੰਚ ਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜਾ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ । ਸੌਂਦ ਵੱਲੋਂ ਖੰਨਾ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵੱਜੋਂ ਫੀਡ ਦਾ ਇੱਕ ਟਰੱਕ ਵੀ ਭੇਜਿਆ ਗਿਆ ।

ਮਾਲ ਮੰਤਰੀ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ । ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਗਈਆਂ ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਕੀਤੇ ਰਵਾਨਾ

ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਅਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਅਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ । ਪਸ਼ੂ ਪਾਲਣ ਵਿਭਾਗ ਵੱਲੋਂ ਵੱਖ ਵੱਖ ਥਾਂਵਾਂ ਤੇ ਵੈਟਨਰੀ ਡਾਕਟਰਾਂ ਦੀਆਂ ਡਿਊਟੀਆਂ ਪਸ਼ੂਆਂ ਦੇ ਇਲਾਜ ਲਈ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ।

ਇਸੇ ਤਰ੍ਹਾਂ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 3 ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਤ ਕੀਤੇ ਗਏ ਹਨ । ਇਨ੍ਹਾਂ ਰਾਹਤ ਕੇਂਦਰਾਂ ਵਿੱਚ ਘੱਟੋ ਘੱਟ 3000 ਵਿਅਕਤੀਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਲੋਕਾਂ ਦੀ ਸਹਾਇਤਾ ਲਈ ਹੈਲਪ ਨੰਬਰ ਵੀ ਜਾਰੀ ਕੀਤੇ ਗਏ ਹਨ । ਸਿਹਤ ਵਿਭਾਗ ਵੱਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਲਈ ਮੈਡੀਕਲ ਟੀਮਾਂ ਦੀ ਡਿਊਟੀ ਸਮੇਤ ਐਂਬੂਲੈਂਸਾਂ ਅਤੇ ਦਵਾਈਆਂ ਦੇਣ ਲਈ ਲਗਾਈ ਗਈ ਹੈ ।

ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਰਾਹਤ ਸਮੱਗਰੀ ਵੰਡੀ

ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ 163 ਵਿਅਕਤੀਆਂ ਨੂੰ ਖੱਤਰੀਵਾਲਾ ਪਿੰਡ, ਬੁਢਲਾਡਾ ਵਿਖੇ ਰਿਲੀਫ ਸੈਂਟਰ (Relief Center) ਵਿਚ ਰੱਖਿਆ ਹੋਇਆ ਹੈ । ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰਾ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ । ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ 1000 ਰਾਸ਼ਨ ਕਿੱਟਾਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ ਅਤੇ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੇ ਗਿਣਤੀ ਜ਼ਿਆਦਾ ਹੋਣ ਦੇ ਮੱਦੇਨਜ਼ਰ ਆਰਜ਼ੀ ਰਾਹਤ ਕੈਂਪ ਦਾ ਪ੍ਰਬੰਧ ਪਿੰਡ ਦੀ ਧਰਮਸ਼ਾਲਾ ਵਿੱਚ ਕੀਤਾ ਗਿਆ ਹੈ । ਸਿਹਤ ਵਿਭਾਗ ਵਲੋਂ 6 ਰੈਪਿਡ ਰਿਸਪਾਂਸ ਟੀਮਾਂ (2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ ।

ਪੰਚਾਇਤ ਮੰਤਰੀ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ, ਫੀਡ ਦਾ ਟਰੱਕ ਭੇਜਿਆ; ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਜ਼ਿਲ੍ਹਾ ਕਪੂਰਥਲਾ ਵਿਖੇ 240 ਪਰਿਵਾਰਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਰਾਸ਼ਨ ਦੀਆਂ 1250 ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਪਸ਼ੂਆਂ ਲਈ 600 ਕੁਇੰਟਲ ਸਾਈਲੇਜ, 300 ਕੁਇੰਟਲ ਫੀਡ ਆਦਿ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਲੇ ਵਿੱਚ ਚਲਾਏ ਜਾ ਰਹੇ ਰਾਹਤ ਕੈਂਪ 4 ਕੈਂਪ ਚਲਾਏ ਜਾ ਰਹੇ ਹਨ । ਜ਼ਿਲ੍ਹੇ ਵਿੱਚ 8 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ 1379 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਹੈ ਜਦਕਿ 4 ਐਂਬੂਲੈਂਸਾਂ ਐਂਮਰਜੈਂਸੀ ਹਲਾਤਾ ਲਈ ਤਾਇਨਾਤ ਕੀਤੀਆਂ ਗਈਆਂ ਹਨ ।

Read More : ਮੁੱਖ ਮੰਤਰੀ ਨੇ ਲਿਆ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ

LEAVE A REPLY

Please enter your comment!
Please enter your name here