ਆਪ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਕਰਨਾਲ ਤੋਂ ਕੀਤਾ ਗ੍ਰਿਫ਼ਤਾਰ

0
80
AAP MLA Harmeet Pathanmajra

ਪਟਿਆਲਾ, 2 ਸਤੰਬਰ 2025 : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਨੌਰ (Sanaur Assembly Constituency) ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪੁਲਸ ਨੇ ਇਕ ਪੁੁਰਾਣੇ ਮਾਮਲੇ ਵਿਚ ਕਰਨਾਲ ਤੋਂ ਗ੍ਰਿਫ਼ਤਾਰ (Arrested from Karnal in old case) ਕਰਦਿਆਂ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਪਠਾਣਮਾਜਰਾ ਨੂੰ ਇਕ ਪੁਰਾਣੇ ਮਾਮਲੇ ਵਿਚ ਹਰਿਆਣਾ ਦੇ ਕਰਨਾਲ ਤੋਂ ਜਿਥੇ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਪਠਾਣਮਾਜਰਾ ਖਿਲਾਫ ਧਾਰਾ 376 ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ।

ਮੈਨੂੰ ਦਬਾਇਆ ਜਾ ਰਿਹਾ ਹੈ ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਸੀ : ਪਠਾਣਮਾਜਰਾ

ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (AAP MLA Harmeet Singh Pathanmajra) ਨੇ ਕਿਹਾ ਕਿ ਮੈਨੂੰ ਦਬਾਇਆ ਜਾ ਰਿਹਾ ਹੈ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਅਵਾਜ਼ ਚੁੱਕੀ ਸੀ । ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ । ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ, ਬੇਸ਼ੱਕ ਪਾਰਟੀ ਵੱਲੋਂ ਮੇਰੇ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ, ਚਾਹੇ ਮੇਰੇ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ ਮੈਨੂੰ ਕੋਈ ਪ੍ਰਵਾਹ ਨਹੀਂ। ਪਠਾਣਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਸਬੰਧੀ ਸ਼ੋਸਲ ਮੀਡੀਆ ਅਕਾਊਂਟ ਫੇਸਬੁੱਕ ’ਤੇ ਜਾਣਕਾਰੀ ਦਿੱਤੀ ।

Read More : MLA ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਖਿਲਾਫ FIR ਹੋਈ ਦਰਜ, ਗ੍ਰਿਫਤਾਰੀ ਲਈ ਪੁਲਿਸ ਨੇ ਕੀਤੀ ਰੇਡ

 

LEAVE A REPLY

Please enter your comment!
Please enter your name here