ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ 71 ਕਰੋੜ ਰੁਪਏ ਜਾਰੀ

0
29
Hardeep Mundiyan
ਚੰਡੀਗੜ੍ਹ, 4 ਸਤੰਬਰ 2025 : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

35.50 ਕਰੋੜ ਰੁਪਏ ਪਹਿਲਾਂ ਜਾਰੀ ਕੀਤੇ ਗਏ, 12 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲਈ ਹੋਰ 35.50 ਕਰੋੜ ਰੁਪਏ ਨੂੰ ਦਿੱਤੀ ਮਨਜ਼ੂਰੀ

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ । ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ ।

ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ ਉਨ੍ਹਾਂ ਵਿੱਚ

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (Additional Chief Secretary-cum-Finance Commissioner) ਮਾਲ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ (Fund allocation) ਕੀਤੇ ਗਏ ਹਨ ।
ਜਿਨ੍ਹਾਂ ਨੂੰ ਫੰਡ ਅਲਾਟ ਕੀਤੇ ਗਏ ਹਨ ਵਿਚ
ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕੋਟ ਨੂੰ 1 ਕਰੋੜ ਰੁਪਏ, ਫਿਰੋਜ਼ਪੁਰ ਨੂੰ 5 ਕਰੋੜ ਰੁਪਏ, ਫਾਜ਼ਿਲਕਾ ਨੂੰ 5 ਕਰੋੜ ਰੁਪਏ, ਫ਼ਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ, ਗੁਰਦਾਸਪੁਰ ਨੂੰ 6.5 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 3 ਕਰੋੜ ਰੁਪਏ, ਜਲੰਧਰ ਨੂੰ 5 ਕਰੋੜ ਰੁਪਏ, ਕਪੂਰਥਲਾ ਨੂੰ 5 ਕਰੋੜ ਰੁਪਏ, ਲੁਧਿਆਣਾ ਨੂੰ 5 ਕਰੋੜ ਰੁਪਏ, ਮੋਗਾ ਨੂੰ 1.5 ਕਰੋੜ ਰੁਪਏ, ਮਾਨਸਾ ਨੂੰ 1 ਕਰੋੜ ਰੁਪਏ, ਮਾਲੇਰਕੋਟਲਾ ਨੂੰ 1 ਕਰੋੜ ਰੁਪਏ, ਪਟਿਆਲਾ ਨੂੰ 5 ਕਰੋੜ ਰੁਪਏ, ਪਠਾਨਕੋਟ ਨੂੰ 4 ਕਰੋੜ ਰੁਪਏ, ਰੂਪਨਗਰ ਨੂੰ 2.5 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ. ਏ. ਐਸ. ਨਗਰ ਨੂੰ 2 ਕਰੋੜ ਰੁਪਏ, ਐਸ. ਬੀ. ਐਸ. ਨਗਰ ਨੂੰ 1 ਕਰੋੜ ਰੁਪਏ, ਸੰਗਰੂਰ ਨੂੰ 1.5 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ।

ਸੂਬਾ ਸਰਕਾਰ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ

ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਾਨ-ਮਾਲ ਦੀ ਰਾਖੀ (State government protects lives and property) ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਿਨਾਂ ਦੇਰੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤੁਰੰਤ ਰਾਹਤ ਦੇ ਨਾਲ-ਨਾਲ ਮੁੜ-ਵਸੇਬਾ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਝੱਲਣਾ ਪਿਆ ਹੈ ।

LEAVE A REPLY

Please enter your comment!
Please enter your name here